ਐੱਨ ਸੀ ਬੀ ਵੱਲੋਂ ਹਸਪਤਾਲ ’ਤੇ ਛਾਪਾ
ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਨੇ ਅਟਾਰੀ ਸਰਹੱਦੀ ਖੇਤਰ ਦੇ ਨਿੱਜੀ ਹਸਪਤਾਲ ’ਤੇ ਛਾਪਾ ਮਾਰਿਆ ਅਤੇ ਹਸਪਤਾਲ ਦੀ ਕੈਮਿਸਟ ਦੁਕਾਨ ਤੋਂ ਲਗਭਗ 800 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਤੋਂ ਬਾਅਦ ਡਾਕਟਰ...
ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਨੇ ਅਟਾਰੀ ਸਰਹੱਦੀ ਖੇਤਰ ਦੇ ਨਿੱਜੀ ਹਸਪਤਾਲ ’ਤੇ ਛਾਪਾ ਮਾਰਿਆ ਅਤੇ ਹਸਪਤਾਲ ਦੀ ਕੈਮਿਸਟ ਦੁਕਾਨ ਤੋਂ ਲਗਭਗ 800 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਤੋਂ ਬਾਅਦ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਡਾ. ਚੰਨਪ੍ਰੀਤ ਸਿੰਘ ਵਜੋਂ ਹੋਈ ਹੈ। ਐੱਨ ਸੀ ਬੀ ਨੇ ਡਾ. ਦਿਲਪ੍ਰੀਤ ਸਿੰਘ ਅਤੇ ਦੋ ਹੋਰ ਵਿਅਕਤੀਆਂ ਨੂੰ ਵੀ ਸੰਮਨ ਜਾਰੀ ਕੀਤੇ ਹਨ, ਜਿਸ ਵਿੱਚ ਉਨ੍ਹਾਂ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਪੁੱਛ ਪੜਤਾਲ ਲਈ ਏਜੰਸੀ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਸੂਤਰਾਂ ਅਨੁਸਾਰ, ਐੱਨ ਸੀ ਬੀ ਨੂੰ ਜਾਣਕਾਰੀ ਮਿਲੀ ਸੀ ਕਿ ਪਿਛਲੇ ਕਈ ਸਾਲਾਂ ਤੋਂ ਹਸਪਤਾਲ ’ਚ ਕਥਿਤ ਤੌਰ ’ਤੇ ਨਸ਼ੀਲੀਆਂ ਦਵਾਈਆਂ ਖੁੱਲ੍ਹੇਆਮ ਵੇਚੀਆਂ ਜਾ ਰਹੀਆਂ ਸਨ। ਜਾਣਕਾਰੀ ’ਤੇ ਕਾਰਵਾਈ ਕਰਦਿਆਂ, ਅਧਿਕਾਰੀਆਂ ਦੀ ਇੱਕ ਟੀਮ ਨੇ ਤਲਾਸ਼ੀ ਮੁਹਿੰਮ ਚਲਾਈ ਅਤੇ ਗੋਲੀਆਂ ਜ਼ਬਤ ਕੀਤੀਆਂ।
ਜਾਂਚ ਦੌਰਾਨ ਏਜੰਸੀ ਨੇ ਪਿਛਲੇ ਦਸ ਸਾਲਾਂ ਤੋਂ ਹਸਪਤਾਲ ਤੋਂ ਦਵਾਈਆਂ ਦੀ ਖਰੀਦ ਅਤੇ ਵਿਕਰੀ ਨਾਲ ਸਬੰਧਤ ਰਿਕਾਰਡ ਮੰਗੇ ਹਨ। ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਇਹ ਦਵਾਈਆਂ ਕਾਨੂੰਨੀ ਪ੍ਰਬੰਧਾਂ ਦੀ ਉਲੰਘਣਾ ਕਰਕੇ ਵੇਚੀਆਂ ਜਾ ਰਹੀਆਂ ਸਨ ਅਤੇ ਕੀ ਇਸ ਵਪਾਰ ਵਿੱਚ ਇੱਕ ਵਿਸ਼ਾਲ ਨੈੱਟਵਰਕ ਸ਼ਾਮਲ ਸੀ। ਇਸ ਦੌਰਾਨ ਜ਼ਬਤ ਕੀਤੀਆਂ ਗੋਲੀਆਂ ਨੂੰ ਜਾਂਚ ਲਈ ਭੇਜਿਆ ਗਿਆ ਹੈ। ਜਾਂਚ ਕਰਤਾ ਟੀਮ ਵਲੋ ਹਸਪਤਾਲ ਨਾਲ ਜੁੜੇ ਦਸਤਾਵੇਜ਼ਾਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੇ ਹਨ। ਇਸ ਦੌਰਾਨ ਹੋਰ ਗ੍ਰਿਫਤਾਰੀਆਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

