ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਨਡੀਆਰਐੱਫ ਨੇ ਲੋਹਾਰਾ ’ਚ ਫਸੇ ਅੱਠ ਵਰਕਰ ਬਚਾਏ

ਲਗਾਤਾਰ ਭਾਰੀ ਬਾਰਿਸ਼ ਕਾਰਨ ਪਿੰਡ ਲੋਹਾਰਾ ਵਿੱਚ ਫੈਕਟਰੀ ਵਿੱਚ ਫਸੇ ਅੱਠ ਵਰਕਰਾਂ ਨੂੰ ਫੌਰੀ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ ਹੇਠ ਐੱਨ.ਡੀ.ਆਰ.ਐੱਫ. ਦੀ ਟੀਮ ਵੱਲੋਂ ਬਚਾਇਆ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ਼ਾਹਕੋਟ ਵਿੱਚ ਤਾਇਨਾਤ ਨੈਸ਼ਨਲ ਡਿਜ਼ਾਸਟਰ ਰਿਸਪੌਂਸ...
Advertisement
ਲਗਾਤਾਰ ਭਾਰੀ ਬਾਰਿਸ਼ ਕਾਰਨ ਪਿੰਡ ਲੋਹਾਰਾ ਵਿੱਚ ਫੈਕਟਰੀ ਵਿੱਚ ਫਸੇ ਅੱਠ ਵਰਕਰਾਂ ਨੂੰ ਫੌਰੀ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ ਹੇਠ ਐੱਨ.ਡੀ.ਆਰ.ਐੱਫ. ਦੀ ਟੀਮ ਵੱਲੋਂ ਬਚਾਇਆ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ਼ਾਹਕੋਟ ਵਿੱਚ ਤਾਇਨਾਤ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ (ਐਨ.ਡੀ.ਆਰ.ਐਫ.) ਦੀਆਂ ਦੋ ਟੀਮਾਂ ਵਿੱਚੋਂ ਇਕ ਨੂੰ ਬੁਲਾਇਆ ਗਿਆ ਜਿਸ ਨੇ ਬਚਾਅ ਕਾਰਜ ਚਲਾ ਕੇ ਸਾਰੇ ਕਾਮਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਬਚਾਅ ਅਤੇ ਰਾਹਤ ਕਾਰਜਾਂ ਦੀ ਸਮੀਖਿਆ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਡਰੇਨਾਂ ਓਵਰਫਲੋ ਹੋ ਕੇ ਚੱਲਣ ਲੱਗ ਪਈਆਂ ਹਨ ਅਤੇ ਇਸ ਸਥਿਤੀ ਨੂੰ ਦੇਖਦਿਆਂ ਐਨ.ਡੀ.ਆਰ.ਐਫ. ਦੀਆਂ ਦੋ ਟੀਮਾਂ ਨੂੰ ਪਿਛਲੀ ਰਾਤ ਬੁਲਾਇਆ ਗਿਆ ਅਤੇ ਸ਼ਾਹਕੋਟ ਵਿੱਚ ਤਾਇਨਾਤ ਕੀਤਾ ਗਿਆ ਹੈ।

 

Advertisement

Advertisement
Show comments