DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Neha Murder Case: ਨੇਹਾ ਕਤਲ ਕਾਂਡ: ਜਥੇਬੰਦੀਆਂ ਵੱਲੋਂ ਨਿਆਂ ਲਈ ਵਿਸ਼ਾਲ ਮਾਰਚ

ਨੇਹਾ ਦੇ ਕਤਲ ਮਾਮਲੇ ’ਚ ਉਸ ਦੇ ਪੀੜਤ ਪੇਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਮਾਜਿਕ, ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀ ਕਿਲਾ ਕੋਠੀ ਨਜ਼ਦੀਕ ਇਕੱਤਰ ਹੋਏ ਅਤੇ ਨੇਹਾ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ...

  • fb
  • twitter
  • whatsapp
  • whatsapp
featured-img featured-img
ਮਾਰਚ ਕਰਦੇ ਹੋਏ ਕਾਰਕੁਨ।
Advertisement

ਨੇਹਾ ਦੇ ਕਤਲ ਮਾਮਲੇ ’ਚ ਉਸ ਦੇ ਪੀੜਤ ਪੇਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਮਾਜਿਕ, ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀ ਕਿਲਾ ਕੋਠੀ ਨਜ਼ਦੀਕ ਇਕੱਤਰ ਹੋਏ ਅਤੇ ਨੇਹਾ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਉਸਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕਰਨ ਉਪਰੰਤ ਵਿਸ਼ਾਲ ਮਾਰਚ ਦੀ ਸ਼ੁਰੂਆਤ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਇੱਕਮੁੱਠਤਾ ਪ੍ਰਗਟ ਕੀਤੀ ਅਤੇ ਇਨਸਾਫ਼ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਸਿੱਖ ਯੂਥ ਕਾਫ਼ਲਾ ਕਰਤਾਰਪੁਰ ਵੱਲੋਂ ਹਰਵਿੰਦਰ ਸਿੰਘ ਰਿੰਕੂ, ਤੇਜਿੰਦਰ ਸਿੰਘ, ਗੁਰਜੀਤ ਸਿੰਘ, ਬਲਵੀਰ ਸਿੰਘ, ਕਾਂਗਰਸੀ ਆਗੂ ਸਾਬਕਾ ਐੱਸ ਐੱਸ ਪੀ ਰਾਜਿੰਦਰ ਸਿੰਘ, ਅਕਾਲੀ ਆਗੂ ਮਹਿੰਦਰ ਸਿੰਘ ਕੇ ਪੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾਈ ਆਗੂ ਜਸਵੀਰ ਕੌਰ ਜੱਸੀ ਨੇ ਸੰਬੋਧਨ ਕੀਤਾ।

Advertisement
Advertisement
×