ਪੱਤਰ ਪ੍ਰੇਰਕ
ਹੁਸ਼ਿਆਰਪੁਰ, 18 ਅਪਰੈਲ
ਪਿੰਡ ਫਤਿਹਗੜ੍ਹ ਨਿਆੜਾ ਵਿੱਚ ਵਿਧਾਇਕ ਡਾ. ਰਵਜੋਤ ਦੀ ਅਗਵਾਈ ਹੇਠ ਡਾ. ਰਾਜ ਕੁਮਾਰ ਦੇ ਹੱਕ ਵਿਚ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਡਾ. ਰਾਜ ਨੇ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਦਾ ਵਿਕਾਸ ਕਰਨਾ ਅਤੇ ਨਵੇਂ ਪ੍ਰਾਜੈਕਟ ਲਿਆਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਹਲਕੇ ਦੀ ਭੂਗੋਲਿਕ ਸਥਿਤੀ ਦੇ ਹਿਸਾਬ ਨਾਲ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਇਨ੍ਹਾਂ ਦੇ ਹੱਲ ਲਈ ਪੂਰੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਦੇ ਵਾਸੀਆਂ ਵਲੋਂ ਜੋ ਪਿਆਰ ਤੇ ਸਹਿਯੋਗ ਉਨ੍ਹਾਂ ਨੂੰ ਮਿਲ ਰਿਹਾ ਹੈ, ਉਸ ਦਾ ਕਰਜ਼ਾ ਉਹ ਹਲਕੇ ਦਾ ਵਿਕਾਸ ਕਰਵਾ ਕੇ ਉਤਾਰਨਗੇ। ਡਾ. ਰਵਜੋਤ ਨੇ ਹਲਕਾ ਵਾਸੀਆਂ ਵਲੋਂ ਡਾ. ਰਾਜ ਨੂੰ ਭਰੋਸਾ ਦਿੱਤਾ ਕਿ ਹਲਕੇ ਵਿੱਚੋਂ ਉਨ੍ਹਾਂ ਨੂੰ ਵੱਡੀ ਜਿੱਤ ਦਿਵਾਈ ਜਾਵੇਗੀ।