New Sports Facilities Inaugurated: ਬਛੋੜੀ ’ਚ ਮੁੱਖ ਮੰਤਰੀ ਖੇਡ ਸਟੇਡੀਅਮ ਦਾ ਉਦਘਾਟਨ
ਖੇਡਾਂ ਦੇ ਵਿਕਾਸ ਲਈ ਉਪਰਾਲੇ ਜਾਰੀ ਰਹਿਣਗੇ: ਕਟਾਰੀਆ
ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਬਛੋੜੀ ਵਿੱਚ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਮੁੱਖ ਮੰਤਰੀ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਖੇਡ ਸਟੇਡੀਅਮ ਨੌਜਵਾਨਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਖੇਡਾਂ ਦੇ ਵਿਕਾਸ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਅਤੇ ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੀ ਡੀ ਪੀ ਓ ਸਤਿੰਦਰ ਸਿੰਘ, ਜੇ ਈ ਅਰਸ਼ਦੀਪ ਸਿੰਘ, ਗਗਨਦੀਪ ਸਿੰਘ ਬੱਲ, ਅਮਰਜੀਤ ਬੈਂਸ, ਪ੍ਰਦੀਪ ਕੁਮਾਰ, ਮਹਿੰਦਰ ਸਿੰਘ (ਸਾਬਕਾ ਸਰਪੰਚ), ਸਰਪੰਚ ਸੁਲੱਖਣ ਸਿੰਘ, ਅਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ ਬਾਬਾ, ਪ੍ਰੋ. ਵਰਿੰਦਰ ਕੁਮਾਰ, ਦਿਲਾਵਰ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ਕਾਲਾ, ਭਜਨ ਸਿੰਘ, ਸੁਖਵਿੰਦਰ ਕੌਰ (ਪੰਚ), ਹਨੀ, ਸ਼ਿੰਦਾ, ਅਰਸ਼, ਬਲਹਾਰ ਸਿੰਘ ਫ਼ੌਜੀ, ਕਮਲਜੀਤ ਕੌਰ ਅਤੇ ਕੇਵਲ ਸਿੰਘ ਵੀ ਹਾਜ਼ਰ ਸਨ।
ਪਿੰਡ ਨਾਰੂ ਨੰਗਲ ਖ਼ਾਸ ’ਚ ਖੇਡ ਮੈਦਾਨ ਦਾ ਉਦਘਾਟਨ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਨਾਰੂ ਨੰਗਲ ਖ਼ਾਸ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਸ੍ਰੀ ਜਿੰਪਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਵਿਕਸਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡ ਪੱਧਰ ਤੱਕ ਆਧੁਨਿਕ ਖੇਡ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਪੇਂਡੂ ਖੇਤਰਾਂ ਦੇ ਖਿਡਾਰੀ ਵੀ ਆਪਣੀ ਪ੍ਰਤਿਭਾ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ਤੱਕ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਦੇ ਨਾਲ-ਨਾਲ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਵੀ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।

