ਸ੍ਰੀ ਗੁਰੂ ਨਾਨਕ ਦੇਵ ਸਪੋਰਟਸ ਕਲੱਬ ਨਿਮਾਜ਼ੀਪੁਰ ਵੱਲੋ 7 ਅਕਤੂਬਰ ਨੂੰ ਕਰਵਾਇਆ ਜਾਣ ਵਾਲਾ ਸਾਲਾਨਾ ਕਬੱਡੀ ਟੂਰਨਾਮੈਂਟ ਪ੍ਰਬੰਧਕਾਂ ਨੇ ਖਰਾਬ ਮੌਸਮ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆ ਕਬੱਡੀ ਕੋਚ ਪਰਮਜੀਤ ਸਿੰਘ ਪੰਮਾ ਅਤੇ ਸਰਪੰਚ ਨਵਿੰਦਰ ਸਿੰਘ ਨੇ ਦੱਸਿਆ ਕਿ ਅਚਾਨਕ ਮੌਸਮ ਦੇ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਟੂਰਨਾਮੈਂਟ ਮੁਲਤਵੀ ਕਰਨ ਦਾ ਫ਼ੈਸਲਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਮੌਸਮ ਸਾਫ ਹੋਣ ’ਤੇ ਟੂਰਨਾਮੈਂਟ ਦੀ ਅਗਲੀ ਤਰੀਕ ਦਾ ਐਲਾਨ ਕੀਤਾ ਜਾਵੇਗਾ।