DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਸਿਹਤ ਯੋਜਨਾ ਦੇ ਨੌਂ ਲੱਖ ਕਾਰਡ ਜਾਰੀ: ਬਲਬੀਰ

ਸਿਹਤ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ। -ਫੋਟੋ: ਮਲਕੀਅਤ ਸਿੰਘ
Advertisement

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਵਿੱਚ ਹੁਣ ਤੱਕ ਲਗਪਗ 9 ਲੱਖ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਰਿਵਾਰ ਨੂੰ ਇਸ ਯੋਜਨਾ ਤਹਿਤ ਕਵਰ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਨ ਪੁੱਜੇ ਸਨ।

ਮੀਟਿੰਗ ਵਿੱਚ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੀ ਮੌਜੂਦ ਸਨ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਰਜਿਸਟ੍ਰੇਸ਼ਨ ਲਈ ਵੱਡੀ ਗਿਣਤੀ ਲੋਕ ਰੋਜ਼ਾਨਾ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸਕੀਮ ਤਹਿਤ ਇਨਰੋਲਮੈਂਟ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਮੌਜੂਦਾ ਸਮੇਂ ਹਰ ਰੋਜ਼ ਕਰੀਬ 60 ਹਜ਼ਾਰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੀਮਾ ਪਾਰਟਨਰ ਨੂੰ 500 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਸਾਰੇ ਸੂਚੀਬੱਧ ਹਸਪਤਾਲਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੇਲੇ ਹਸਪਤਾਲਾਂ ਦਾ 31 ਜਨਵਰੀ, 2026 ਤੱਕ ਦਾ ਕੋਈ ਬਕਾਇਆ ਨਹੀਂ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੀ ਜਾ ਰਹੀ ਰਜਿਸਟ੍ਰੇਸ਼ਨ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਕਾਮਨ ਸਰਵਿਸ ਸੈਂਟਰਾਂ, ਸੇਵਾ ਕੇਂਦਰ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹੋਰ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਸ ਲੋਕ-ਹਿਤੂ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਸੂਬੇ ਦੇ ਹਰ ਵਿਅਕਤੀ ਤੱਕ ਇਸ ਦਾ ਲਾਭ ਪਹੁੰਚਾਇਆ ਸਕੇ। ਇਸ ਦੌਰਾਨ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਿਹਤ ਕੇਂਦਰਾਂ ਦਾ ਦੌਰਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

Advertisement

Advertisement
Advertisement
×