ਨਿੱਜੀ ਪੱਤਰ ਪ੍ਰੇਰਕ
ਜਲੰਧਰ, 29 ਸਤੰਬਰ
ਵੱਖ-ਵੱਖ ਸੰਗਠਨਾਂ ਵਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਧਰਨਿਆਂ ਲਈ 9 ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਪੁੱਡਾ ਗਰਾਊਂਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ, ਦੁਸਹਿਰਾ ਗਰਾਊਂਡ ਜਲੰਧਰ ਛਾਉਣੀ, ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਕਪੂਰਥਲਾ ਰੋਡ ਨਕੋਦਰ ਦਾ ਪੱਛਮੀ ਪਾਸਾ, ਦਾਣਾ ਮੰਡੀ ਪਿੰਡ ਸੈਫ਼ਾਵਾਲਾ (ਫਿਲੌਰ) ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਲ ਹਨ।