ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਲਈ ਐਨ ਪੀ ਐੱਸ ਕਰਮਚਾਰੀਆਂ ਵੱਲੋਂ ਭੁੱਖ ਹੜਤਾਲ
ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ’ਤੇ ਅੱਜ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ ਤਹਿਸੀਲ ਫਗਵਾੜਾ ਤੇ ਪੁਰਾਣੀ ਪੈਨਸ਼ਨ ਦੀ ਮੰਗ ਲਈ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ। ਇਸ ਮੌਕੇ ਜਸਬੀਰ...
Advertisement
ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ’ਤੇ ਅੱਜ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ ਤਹਿਸੀਲ ਫਗਵਾੜਾ ਤੇ ਪੁਰਾਣੀ ਪੈਨਸ਼ਨ ਦੀ ਮੰਗ ਲਈ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ। ਇਸ ਮੌਕੇ ਜਸਬੀਰ ਸੈਣੀ, ਜਸਬੀਰ ਭੰਗੂ, ਦਲਜੀਤ ਸੈਣੀ, ਪਰਮਿੰਦਰ ਪਾਲ ਸਿੰਘ, ਰਵਿੰਦਰ ਕੁਮਾਰ, ਰਛਪਾਲ ਸਿੰਘ, ਪਰਮਜੀਤ ਚੌਹਾਨ, ਰਤਨ ਲਾਲ, ਸ਼ਮਿੰਦਰ ਪਾਲ ਸਿੰਘ, ਮੀਨਾ ਪ੍ਰਭਾਕਰ, ਮਨਜਿੰਦਰ ਕੌਰ, ਖੁਸ਼ਦੀਪ ਕੌਰ, ਸੋਨੀਆ ਸੋਨੀ ਅਧਿਆਪਕ ਅਤੇ ਕਰਮਚਾਰੀ ਵੱਡੀ ਭੁੱਖ ਹੜਤਾਲ ’ਤੇ ਬੈਠੇ। ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਗਈ ਤਾਂ 25 ਨਵੰਬਰ ਨੂੰ ਦਿੱਲੀ ਕੂਚ ਕੀਤਾ ਜਾਵੇਗਾ।
ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆ ਤਾਂ 25 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਰਾਮ ਲੀਲਾ ਮੈਦਾਨ ਦਿੱਲੀ ਵਿੱਚ ਮਹਾਰੈਲੀ ਕੀਤੀ ਕੀਤਾ ਜਾਵੇਗੀ। ਇਸ ਭੁੱਖ ਹੜਤਾਲ ਦਾ ਐੱਸਸੀ/ਬੀਸੀ ਅਧਿਆਪਕ ਯੂਨੀਅਨ, ਗੌਰਮਿੰਟ ਟੀਚਰ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਗੌਰਮਿੰਟ ਪੈਂਨਸ਼ਨਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੁਆਬਾ ਆਦਿ ਵੱਖ-ਵੱਖ ਕਰਮਚਾਰੀਆਂ ਯੂਨੀਅਨਾਂ ਦੀ ਵੀ ਸਮਰਥਨ ਰਿਹਾ।
Advertisement
Advertisement