ਸ਼ਾਹਕੋਟ: ਏ.ਪੀ.ਐਸ. ਕਾਲਜ ਆਫ ਨਰਸਿੰਗ ਮਲਸੀਆਂ ਨੇ ਵਿਸ਼ਵ ਨਰਸਿੰਗ ਦਿਵਸ ਮਨਾਇਆ। ਪ੍ਰਿੰਸੀਪਲ ਜੇ. ਚੌਹਾਨ ਨੇ ਸਮਾਗਮ ਦੇ ਸ਼ੁਰੂ ’ਚ ਫਲੋਰੈਂਸ ਨਾਇੰਟਗੇਲ ਦੀ ਤਸਵੀਰ ’ਚੇ ਫੁਲ ਮਾਲਵਾਂ ਪਾ ਕੇ ਉਨ੍ਹਾਂ ਨੂੰ ਸਿਜਦਾ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਵਿੱਤਰ ਪੇਸ਼ੇ ਨੂੰ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ। ਕਾਲਜ ਦੇ ਮੁੱਖ ਪ੍ਰ੍ਰਬੰਧਕ ਰਾਮ ਮੂਰਤੀ ਨੇ ਕਰੋਨਾ ਮਹਾਮਾਰੀ ਤੋਂ ਬਾਅਦ ਦਾ ਸਮਾਂ ਨਰਸਿੰਗ ਪੇਸ਼ੇ ਲਈ ਬਹੁਤ ਸਾਰੀਆਂ ਨਵੀਆਂ ਚੁਣੌਤੀਆਂ ਲੈ ਕੇ ਆਇਆ ਹੈ, ਜਿਨ੍ਹਾਂ ਦਾ ਟਾਕਰਾ ਕਰਨ ਲਈ ਪੇਸ਼ੇਵਰ ਪਹੁੰਚ ਅਪਣਾਉਣ ਦੀ ਲੋੜ ਹੈ। ਇਸ ਮੌਕੇ ਕਾਲਜ ਕੋਆਰਡੀਨੇਟਰ ਕੁਲਦੀਪ ਚੌਹਾਨ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਸੁਪਰਡੈਂਟ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਲੇਖ ਤੇ ਕੁਇਜ਼ ਦੇ ਮੁਕਾਬਲੇ ਕਰਵਾਏ ਗਏ। -ਪੱਤਰ ਪ੍ਰੇਰਕ