ਦਸੂਹਾ: ਇਥੇ ਸਿਵਲ ਹਸਪਤਾਲ ਦਸੂਹਾ ਦੇ ਨਰਸਿੰਗ ਸਟਾਫ ਵੱਲੋਂ ਜੁਆਇੰਟ ਐਕਸ਼ਨ ਨਰਸਿਜ਼ ਕਮੇਟੀ ਪੰਜਾਬ ਦੇ ਸੱਦੇ ’ਤੇ ਕਲਮ ਛੋੜ ਅਤੇ ਟੂਲ ਡਾਊਨ ਹੜਤਾਲ ਕੀਤੀ ਗਈ। ਇਸ ਦੌਰਾਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਨਰਸਿੰਗ ਸਟਾਫ ਨੇ ਐਮਰਜੈਂਸੀ ਸੇਵਾਵਾਂ ਠੱਪ ਕਰਕੇ ਸਿਵਲ ਹਸਪਤਾਲ ਅੰਦਰ ਰੋਸ ਧਰਨਾ ਦਿੱਤਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਨਰਸਿੰਗ ਸਟਾਫ ਦੀ ਆਗੂ ਜਸਵਿੰਦਰ ਕੌਰ ਨੇ ਪੰਜਾਬ ਸਰਕਾਰ ਨੂੰ ਜਲਦੀ ਮੰਗਾਂ ਮੰਨਣ ਦੀ ਅਪੀਲ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਨਾ ਹੋਣ ’ਤੇ ਸ਼ੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। -ਪੱਤਰ ਪ੍ਰੇਰਕ