ਆਬਾਦਕਾਰਾਂ ਕੋਲੋਂ ਜ਼ਮੀਨ ਛੁਡਾਉਣ ਆਏ ਅਧਿਕਾਰੀ ਬੇਰੰਗ ਪਰਤੇ

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਰਨਾ ਪਿਆ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ

ਆਬਾਦਕਾਰਾਂ ਕੋਲੋਂ ਜ਼ਮੀਨ ਛੁਡਾਉਣ ਆਏ ਅਧਿਕਾਰੀ ਬੇਰੰਗ ਪਰਤੇ

ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਗੁਰਮੀਤ ਸਿੰਘ ਖੋਸਲਾ

ਸ਼ਾਹਕੋਟ, 19 ਮਈ

ਪਿੰਡ ਥੰਮੂਵਾਲ ਅਤੇ ਚੱਕ ਬਾਹਮਣੀਆਂ ਦੇ ਆਬਾਦਕਾਰਾਂ ਕੋਲੋਂ ਜ਼ਮੀਨਾਂ ਛੁਡਾਉਣ ਲਈ ਪੁਲੀਸ ਫੋਰਸ ਲੈ ਕੇ ਪੁੱਜੇ ਸਿਵਲ ਅਧਿਕਾਰੀਆਂ ਨੂੰ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਦੇ ਵਿਰੋਧ ਕਾਰਨ ਉਹ ਬੇਰੰਗ ਵਾਪਸ ਚਲੇ ਗਏ।

ਜਿਉਂ ਹੀ ਕਿਸਾਨ ਜਥੇਬੰਦੀਆਂ ਨੂੰ ਸਰਕਾਰ ਵੱਲੋਂ ਅਬਾਦਕਾਰਾਂ ਦੀਆਂ ਜ਼ਮੀਨਾਂ ਖੋਹਣ ਦੀ ਭਿਣਕ ਪਈ ਤਾਂ ਉਹ ਵੱਡੀ ਗਿਣਤੀ ਵਿੱਚ ਕਿਸਾਨ ਦਰਿਆ ਸਤਲੁਜ ਤੋਂ ਪਾਰ ਸ਼ਾਹਕੋਟ ਤੋਂ ਮੋਗਾ ਨੂੰ ਜਾਂਦੇ ਰਾਸ਼ਟਰੀ ਹਾਈਵੇਅ ਉੱਪਰ ਇਕੱਠੇ ਹੋਣੇ ਸ਼ੁਰੂ ਹੋ ਗਏ।

ਇਸ ਮਗਰੋਂ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਵਿੱਚ ਟੌਲ ਪਲਾਜ਼ਾ ਉੱਪਰ ਧਰਨਾ ਲਗਾ ਦਿੱਤਾ।

ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ, ਕੁੱਲ ਹਿੰਦ ਕਿਸਾਨ ਸਭਾ ਦੇ ਤਹਿਸੀਲ ਆਗੂ ਕੇਵਲ ਸਿੰਘ ਦਾਨੇਵਾਲ ਅਤੇ ਚਰਨਜੀਤ ਥੰਮੂਵਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਬੰਜਰ ਤੋਂ ਜਰਖੇਜ ਬਣਾਈ ਜ਼ਮੀਨ ਨੂੰ ਉਹ ਕਿਸੇ ਵੀ ਕੀਮਤ ’ਤੇ ਖੁੱਸਣ ਨਹੀ ਦੇਣਗੇ। ਉਨ੍ਹਾਂ ਮੰਗ ਕੀਤੀ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਆਬਾਦਕਾਰਾਂ ਨੂੰ ਜ਼ਮੀਨੀ ਮਾਲਕੀ ਹੱਕ ਦੇਵੇ।

ਮੌਕੇ ’ਤੇ ਮੌਜੂਦ ਐੱਸ.ਡੀ.ਐੱਮ. ਸ਼ਾਹਕੋਟ ਲਾਲ ਵਿਸ਼ਵਾਸ ਬੈਂਸ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਆਬਾਦਕਾਰਾਂ ਦੀਆਂ ਜ਼ਮੀਨਾਂ ਸਬੰੰਧੀ ਦਖਲ ਨਾ ਪਾਏ ਜਾਣ ਦੇ ਦਿੱਤੇ ਵਿਸ਼ਵਾਸ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ। ਅੱਜ ਦੇ ਧਰਨੇ ਨੂੰ ਸਲਵਿੰਦਰ ਸਿੰਘ ਜਾਣੀਆਂ, ਹਰਪ੍ਰੀਤ ਸਿੰਘ ਕੋਟਲੀ,ਬਲਕਾਰ ਸਿੰਘ ਅਤੇ ਮਨਜੀਤ ਸਿੰਘ ਸਾਬੀ ਤੋਂ ਇਲਾਵਾ ਕਈ ਹੋਰ ਆਗੂਆਂ ਨੇ ਸੰਬੋਧਨ ਕੀਤਾ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All