ਮੋਦੀ ਦੇ ਜਨਮ ਦਿਨ ’ਤੇ ਊੱਡੀਆਂ ਸਮਾਜਿਕ ਦੂਰੀ ਦੇ ਨਿਯਮ ਦੀਆਂ ਧੱਜੀਆਂ

ਮੋਦੀ ਦੇ ਜਨਮ ਦਿਨ ’ਤੇ ਊੱਡੀਆਂ ਸਮਾਜਿਕ ਦੂਰੀ ਦੇ ਨਿਯਮ ਦੀਆਂ ਧੱਜੀਆਂ

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਮੀਨੂੰ ਸ਼ਰਮਾ ਗਰੀਬ ਬੱਚਿਆਂ ਨੂੰ ਸਾਮਾਨ ਵੰਡਦੇ ਹੋਏ। -ਫੋਟੋ : ਪੰਜਾਬੀ ਟਿ੍ਰਬਿਊਨ

ਪਾਲ ਸਿੰਘ ਨੌਲੀ
ਜਲੰਧਰ, 15 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 70ਵਾਂ ਜਨਮ ਦਿਨ 17 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਪੰਜਾਬ ਭਾਜਪਾ ਵੱਲੋਂ ਇਕ ਹਫਤੇ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਦੇ ਸਬੰਧ ਵਿਚ ਵੱਖ-ਵੱਖ ਸਮਾਜ ਸੇਵਾ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਕਰੋਨਾ ਮਹਾਂਮਾਰੀ ਦੌਰਾਨ ਛੋਟੇ-ਵੱਡੇ ਇਕੱਠ ਕਰਨ ’ਤੇ ਪਾਬੰਦੀ ਲੱਗੀ ਹੋਈ ਹੈ, ਇਸ ਦੇ ਬਾਵਜੂਦ ਭਾਜਪਾ ਵੱਲੋਂ ਅਜਿਹੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮੀਨੂੰ ਸ਼ਰਮਾ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਦੇਖ-ਰੇਖ ਹੇਠ ਅਪਾਹਜ ਆਸ਼ਰਮ ਤੇ ਝੁੱਗੀਆਂ-ਝੌਂਪੜੀਆਂ ਵਿਚ ਜਾ ਕੇ ਬੱਚਿਆਂ ਨੂੰ ਫਲ ਅਤੇ ਸੈਂਡਵਿਚ ਵੰਡੇ। ਇਸ ਮੌਕੇ ਭਾਜਪਾ ਜ਼ਿਲ੍ਹਾ ਮਹਿਲਾ ਮੋਰਚੇ ਦੀ ਪ੍ਰਧਾਨ ਨੇ ਤਾਂ ਮਾਸਕ ਪਾਇਆ ਹੋਇਆ ਸੀ ਪਰ ਜਿਹੜੇ ਬੱਚਿਆਂ ਨੂੰ ਉਹ ਖਾਣ-ਪੀਣ ਦਾ ਸਮਾਨ ਵੰਡ ਰਹੇ ਸਨ ਉਨ੍ਹਾਂ ਵਿਚੋਂ ਕਿਸੇ ਵੀ ਬੱਚੇ ਦੇ ਨਾ ਤਾਂ ਮਾਸਕ ਪਾਇਆ ਹੋਇਆ ਸੀ ਤੇ ਨਾ ਹੀ ਸਮਾਜਿਕ ਦੂਰੀ ਦਾ ਖਿਆਲ ਰੱਖਿਆ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਤੇ ਭਾਜਪਾ ਮਹਿਲਾ ਮੋਰਚੇ ਦੀਆਂ ਆਗੂ ਸੁਖਰਾਜ ਕੌਰ, ਸੀਮਾ ਸਾਹਨੀ, ਸਤਵਿੰਦਰ ਮੁਲਤਾਨੀ, ਮਨਜੀਤ ਕੌਰ, ਰਮਾ ਸ਼ਰਮਾ, ਪਰਮਜੀਤ   ਕੌਰ ਕਾਹਲੋਂ ਤੇ ਕਿਰਨ ਬਾਲਾ ਸਮੇਤ ਹੋਰ ਬਹੁਤ ਸਾਰੀਆਂ ਔਰਤਾਂ ਹਾਜ਼ਰ ਸਨ। 

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਰੁੱਧ ਐੱਫਆਈਆਰ ਦਰਜ ਕਰਨ ਦੀ ਨਿੰਦਾ ਕੀਤੀ। ਸੁਸ਼ੀਲ ਸ਼ਰਮਾ ਨੇ ਕਿਹਾ ਕਿ ਕਾਂਗਰਸੀ ਆਗੂ ਵੀ ਕਰੋਨਾ ਬਾਰੇ ਦਿੱਤੀਆਂ ਹਦਾਇਤਾਂ ਨੂੰ ਤੋੜ ਰਹੇ ਹਨ ਤੇ ਉਨ੍ਹਾਂ    ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All