ਨਿੱਜੀ ਪੱਤਰ ਪ੍ਰੇਰਕ
ਸੁਲਤਾਨਪੁਰ ਲੋਧੀ, 12 ਜੁਲਾਈ
ਬਾਬੇ ਨਾਨਕ ਦੀ ਚਰਨਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਨੇ 21 ਸਾਲ ਦਾ ਲੰਮਾ ਸਫ਼ਰ ਪੂਰ ਕਰ ਲਿਆ ਹੈ। ਕਿਸੇ ਨਦੀ ਨੂੰ ਸੰਗਤ ਦੇ ਸਹਿਯੋਗ ਨਾਲ ਸਾਫ਼ ਕਰਕੇ ਉਸ ਦੀ ਨਿਰਮਲ ਧਾਰਾ ਨੂੰ ਮੁੜ ਵਗਣ ਲਾਉਣ ਦੀ ਇਹ ਪਹਿਲੀ ਮਿਸਾਲ ਹੈ। ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਨਾਲ ਇਤਿਹਾਸਕ ਨਗਰੀ ਦਾ ਨਾਂ ਮੁੜ ਦੁਨੀਆਂ ਦੇ ਨਕਸ਼ੇ ’ਤੇ ਸੁਨਹਿਰੀ ਹੋ ਕੇ ਚਮਕਿਆ ਹੈ। 25 ਜੁਲਾਈ ਨੂੰ ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 21ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਸਵੇਰੇ 9 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਇਆ ਜਾਵੇਗਾ।