DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਫਗਵਾੜਾ ’ਚ ਡਰੋਨ ਸ਼ੋਅ ਕਰਵਾਇਆ ਗਿਆ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ 92 ਡਰੋਨ ਸ਼ੋਅ

  • fb
  • twitter
  • whatsapp
  • whatsapp
featured-img featured-img
ਫਗਵਾੜਾ ਵਿਖੇ ਕਰਵਾਏ ਡਰੋਨ ਸ਼ੋਅ ਦਾ ਦ੍ਰਿਸ਼।-ਫ਼ੋਟੋ: ਚਾਨਾ
Advertisement
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਮੰਗਲਵਾਰ ਰਾਤ ਫਗਵਾੜਾ ਦੇ ਆਸਮਾਨ ’ਚ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਤਕਨਾਲੋਜੀ, ਅਧਿਆਤਮਿਕਤਾ ਅਤੇ ਕਹਾਣੀ ਕਥਨ ਦੇ ਸੁਮੇਲ ਨਾਲ ਪੇਸ਼ ਕੀਤੇ ਗਏ ਇਸ ਸ਼ੋਅ ’ਚ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਲ ਹੋਈਆਂ।
500 ਸਮਕਾਲੀ ਢੰਗ ਨਾਲ ਉਡਾਏ ਗਏ ਡਰੋਨਾਂ ਰਾਹੀਂ ਆਸਮਾਨ ’ਚ ਬਣਾਏ ਗਏ ਵੱਖ-ਵੱਖ ਦ੍ਰਿਸ਼ਾਂ ਨੂੰ ਉੱਚ ਤਕਨੀਕ ਨਾਲ ਤਿਆਰ ਕੀਤੇ ਇਸ ਸ਼ੋਅ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਵਿਚਾਰਧਾਰਾ ਨੂੰ ਦਰਸਾਇਆ ਗਿਆ। ਇਸ ਮੌਕੇ ਪ੍ਰਸਿੱਧ ਰਾਗੀ ਭਾਈ ਜਸਵੀਰ ਸਿੰਘ ਵੱਲੋਂ ਸ਼ਬਦ ਕੀਰਤਨ ਅਤੇ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਗਏ। ਇਸ ਮੌਕੇ ਹਾਜ਼ਰ ਸੰਗਤਾਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਬਰਾਬਰੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਇਸ ਸ਼ੋਅ ਦੀ ਸ਼ਲਾਘਾ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਡਰੋਨ ਸ਼ੋਅ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਨੇ ਇਸ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਦੀਵੀ ਸਿੱਖਿਆਵਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ’ਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ ਅਤੇ ਇਸ ਖੇਤਰ ’ਚ ਇਹ ਪਹਿਲਾ ਡਰੋਨ ਸ਼ੋਅ ਹੈ ਅਤੇ ਆਉਣ ਵਾਲੇ ਦਿਨਾਂ ’ਚ ਹੋਰ ਇਲਾਕਿਆਂ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ।
Advertisement
×