13 ਗਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ ਤਰਨ ਤਾਰਨ:ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਤਰਨ ਤਾਰਨ ਸ਼ਹਿਰ ਦੀ ਮੁਰਾਦਪੁਰ ਆਬਾਦੀ ਦੇ ਵਾਸੀ ਮਨਪ੍ਰੀਤ ਸਿੰਘ ਮਨੀ ਨੂੰ ਸੋਮਵਾਰ ਨੂੰ 13 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ| ਮੁਲਜ਼ਮ ਨੂੰ ਗਰਿਫਤਾਰ ਕਰਨ ਵਾਲੇ ਪੁਲੀਸ ਅਧਿਕਾਰੀ ਏ ਐਸ ਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 21, 61, 85 ਅਧੀਨ ਇਕ ਕੇਸ ਦਰਜ ਕੀਤਾ ਗਿਆ ਹੈ|-ਪੱਤਰ ਪ੍ਰੇਰਕ