ਫਗਵਾੜਾ: ਸਦਰ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਐੱਸਐੱਚਓ ਸਦਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਪਰਗਟ ਸਿੰਘ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੰਜੂ ਮਲਿਕ ਵਾਸੀ ਪਲਾਹੀ ਗੇਟ ਵਜੋਂ ਹੋਈ ਹੈ। -ਪੱਤਰ ਪ੍ਰੇਰਕ