ਆਪ ਦੇ ਪਲੇਠੇ ਬਜਟ ਦਾ ਵੱਖ-ਵੱਖ ਪਾਰਟੀਆਂ ਤੇ ਸੰਸਥਾਵਾਂ ਵੱਲੋਂ ਵਿਰੋਧ

ਬਜਟ ਵਿੱਚ ਹੁਸ਼ਿਆਰਪੁਰ ਲਈ ਕੁਝ ਨਹੀਂ: ਐਡਵੋਕੇਟ ਜੋਸ਼ੀ

ਆਪ ਦੇ ਪਲੇਠੇ ਬਜਟ ਦਾ ਵੱਖ-ਵੱਖ ਪਾਰਟੀਆਂ ਤੇ ਸੰਸਥਾਵਾਂ ਵੱਲੋਂ ਵਿਰੋਧ

ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 27 ਜੂਨ

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਬਜਟ ਨੂੰ ਲੈ ਕੇ ਸੂਬੇ ਦੇ ਲੋਕਾਂ ਅੰਦਰ ਕਾਫ਼ੀ ਉਤਸ਼ਾਹ ਤੇ ਉਮੀਦਾਂ ਸਨ ਪਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜਦੋਂ ਬਜਟ ਪੇਸ਼ ਕੀਤਾ ਗਿਆ ਤਾਂ ਲੋਕਾਂ ਅੰਦਰ ਕਾਫ਼ੀ ਮਾਯੂਸੀ ਨੇ ਨਿਰਾਸ਼ਾ ਦਿਖਾਈ ਦਿੱਤੀ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਨੇਤਾ ਐਡਵੋਕੇਟ ਰੋਹਿਤ ਜੋਸ਼ੀ ਨੇ ਅੱਜ ਇੱਥੇ ਜਾਰੀ ਇਕ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਪਰ ਤਿੰਨ ਮਹੀਨਿਆਂ ਵਿਚ ਹੀ ਇਸ ਸਰਕਾਰ ਦਾ ਪਤਨ ਹੋਣਾ ਸ਼ੁਰੂ ਹੋ ਗਿਆ ਹੈ। ਜੋਸ਼ੀ ਕਿਹਾ ਕਿ ਮਾਨ ਸਰਕਾਰ ਦੇ ਬਜਟ ਵਿਚ ਕੋਈ ਵੀ ਅਜਿਹਾ ਪ੍ਰਸਤਾਵ ਜਾਂ ਸਕੀਮ ਨਹੀਂ ਜਿਸ ਨਾਲ ਲੋਕਾਂ ਦਾ ਭਲਾ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਵਪਾਰੀਆਂ ਦੇ ਹਿੱਤਾਂ ਨੂੰ ਵੀ ਧਿਆਨ ਵਿਚ ਨਹੀਂ ਰੱਖਿਆ ਗਿਆ ਜਿਸ ਕਰਕੇ ਇਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਜਟ ਵਿਚ ਹੁਸ਼ਿਆਰਪੁਰ ਨੂੰ ਵੀ ਦਰਕਿਨਾਰ ਕੀਤਾ ਗਿਆ ਹੈ। ਹੁਸ਼ਿਆਰਪੁਰ ਨੂੰ ਕੋਈ ਵਿਸ਼ੇਸ਼ ਪ੍ਰਾਜੈਕਟ ਜਾਂ ਪੈਕੇਜ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਕੰਢੀ ਖੇਤਰ ਨੂੰ ਵੀ ਬਜਟ ਵਿਚ ਕੋਈ ਵਿਸ਼ੇਸ਼ ਸਥਾਨ ਨਹੀਂ ਦਿੱਤਾ ਗਿਆ। ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਸਰਕਾਰ ਤਾਂ ਬਣਾ ਲਈ ਪਰ ਹੁਣ ਸੂਬੇ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

ਪੰਜਾਬ ਦਾ ਬਜਟ ਨਿਰਾਸ਼ਾਜਨਕ: ਵਿਧਾਇਕ ਧਾਲੀਵਾਲ

ਫਗਵਾੜਾ (ਪੱਤਰ ਪ੍ਰੇਰਕ): ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਦੇ ਬਜਟ ਨੂੰ ਨਿਰਾਸ਼ਾਜਨਕ ਦੱਸਦਿਆਂ ਕਿਹਾ ਕਿ ਬਹੁਤੀਆਂ ਮਹਿਲਾਵਾਂ ਨੇ ਇੱਕ ਹਜ਼ਾਰ ਰੁਪਏ ਗਾਰੰਟੀ ਦੀ ਆਸ ਲਾਈ ਹੋਈ ਸੀ ਪਰ ਤਿੰਨ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ’ਤੇ ਵੀ ਸਰਕਾਰ ਨੇ ਇਸ ਸਬੰਧੀ ਗਾਰੰਟੀ ਪੂਰੀ ਨਹੀਂ ਕੀਤੀ ਜਿਸ ਤੋਂ ਮਹਿਲਾਵਾਂ ਨਿਰਾਸ਼ ਹਨ। ਉਨ੍ਹਾਂ ਪੇਂਡੂ ਵਿਕਾਸ ਫ਼ੰਡ ਲਈ 3 ਹਜ਼ਾਰ ਰੁਪਏ ਰੱਖੇ ਜਾਣ ਸਬੰਧੀ ਕਿਹਾ ਕਿ ਇਹ ਫ਼ੰਡ ਜਾਰੀ ਹੋਵੇਗਾ ਤਾਂ ਪਤਾ ਲੱਗੇਗਾ ਕਿਉਂਕਿ ਸਰਕਾਰ ਨੂੰ ਇੰਨੇ ਵੱਡੇ ਫੰਡ ਲਈ ਕਰਜ਼ੇ ਦਾ ਪ੍ਰਬੰਧ ਕਰਨਾ ਪਵੇਗਾ।

ਭਾਜਪਾ ਆਗੂ ਨੇ ਪੰਜਾਬ ਬਜਟ ਨੂੰ ਦਿਸ਼ਾਹੀਣ ਦੱਸਿਆ

ਅੰਮ੍ਰਿਤਸਰ (ਪੱਤਰ ਪ੍ਰੇਰਕ): ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਗਵੰਤ ਮਾਨ ਸਰਕਾਰ ਦੇ ਪਹਿਲੇ ਸੂਬਾਈ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਦਿਸ਼ਾਹੀਣ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵੋਟਾਂ ਸਮੇਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਪੈਨਸ਼ਨ ਤੋਂ ਇਲਾਵਾ ਹੋਰਨਾਂ ਵਰਗਾਂ ਨੂੰ ਸੁਵਿਧਾ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ, ਪਰ ਹੁਣ ਬੱਜਟ ਮੌਕੇ ਸੂਬੇ ਦੇ ਲੋਕਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਚੌਥਾ ਮਹੀਨਾ ਵੀ ਪੂਰਾ ਨਹੀਂ ਹੋਇਆ ਕਿ ਪੰਜਾਬ ਦੀ ਸਥਿਤੀ ਬਿਲਕੁਲ ਡਾਵਾਂਡੋਲ ਹੋ ਗਈ ਹੈ।

ਮੁਲਾਜ਼ਮਾਂ ਦੇ ਪੱਲੇ ਕੁਝ ਨਹੀਂ ਪਾਉਂਦਾ ਬਜਟ: ਵਲਟੋਹਾ

ਅਟਾਰੀ (ਪੱਤਰ ਪ੍ਰੇਰਕ): ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਅੰਕੜਿਆਂ ਦੀ ਹੇਰਾਫੇਰੀ ਜ਼ਿਆਦਾ ਹੈ ਪਰ ਲੋਕਾਂ ਨੂੰ ਸੌਖਿਆਂ ਕਰਨ ਵਾਲਾ ਨਹੀਂ। ਇਹ ਬਿਆਨ ਜਾਰੀ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਵਲਟੋਹਾ ਨੇ ਕਿਹਾ ਕਿ ਇਸ ਬਜਟ ਵਿੱਚ ਡੇਢ-ਦੋ ਲੱਖ ਆਊਟ ਸੋਰਸ ਤੇ ਸਕੀਮ ਵਰਕਰਾਂ ਲਈ ਕੁਝ ਵੀ ਨਹੀਂ ਅਤੇ ਨਾ ਹੀ ਰੈਗੂਲਰ ਮੁਲਾਜ਼ਮਾਂ ਲਈ। 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੇ ਵਾਅਦੇ ਤੋਂ ਵੀ ਸਰਕਾਰ ਭੱਜ ਗਈ ਹੈ। ਪੰਜਾਬ ਦੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਲਈ ਵੀ ਕੋਈ ਸੁਹਿਰਦ ਸਕੀਮ ਨਹੀਂ ਹੈ। ਉਨ੍ਹਾਂ ਕਿਹਾ ਕਿ ਆਊਟ ਸੋਰਸ ਅਤੇ ਵਾਲੰਟੀਅਰ ਮੁਲਾਜ਼ਮਾਂ ਨੂੰ ਬਣਦੀ ਪੂਰੀ ਤਨਖਾਹ ਦੇਣ ਦਾ ਵੀ ਕੁਝ ਨਹੀਂ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸੂਬੇ ਆਧੁਨਿਕ ਖੇਤੀ ’ਤੇ ਧਿਆਨ ਕੇਂਦਰਿਤ ਕਰਨ: ਮੋਦੀ

ਸੂਬੇ ਆਧੁਨਿਕ ਖੇਤੀ ’ਤੇ ਧਿਆਨ ਕੇਂਦਰਿਤ ਕਰਨ: ਮੋਦੀ

ਨੀਤੀ ਆਯੋਗ ਦੀ ਮੀਟਿੰਗ ’ਚ ਪ੍ਰਧਾਨ ਮੰਤਰੀ ਨੇ ਵਪਾਰ, ਸੈਰ-ਸਪਾਟਾ ਅਤੇ ਤ...

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਪੁਲੀਸ ਮੁਕਾਬਲੇ ’ਚ ਮਾਰੇ ਗਏ ਮੰਨੂ ਤੇ ਰੂਪਾ ਕੋਲੋਂ ਬਰਾਮਦ ਏਕੇ-47 ਤੇ ...

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਪਹਿਲੇ ਤਿੰਨ ਪੜਾਅ ਸਫ਼ਲ ਰਹਿਣ ਮਗਰੋਂ ‘ਡੇਟਾ ਉੱਡਿਆ’

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਉੱਤਰ ਪ੍ਰਦੇਸ਼ ਵਿੱਚ ਔਰਤ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ