ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਕਾਂਗਰਸੀ ਵਿਧਾਇਕ ਦੀ ਮੀਟਿੰਗ ਦਾ ਵਿਰੋਧ

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਕਾਂਗਰਸੀ ਵਿਧਾਇਕ ਦੀ ਮੀਟਿੰਗ ਦਾ ਵਿਰੋਧ

ਕਾਂਗਰਸੀ ਵਿਧਾਇਕ ਦੀ ਮੀਟਿੰਗ ਦਾ ਵਿਰੋਧ ਕਰਦੇ ਹੋਏ ਮਜ਼ਦੂਰ ਆਗੂ।

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 6 ਦਸੰਬਰ

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਅੱਜ ਕਰਤਾਰਪੁਰ ਹਲਕੇ ਦੇ ਵਿਧਾਇਕ ਸੁਰਿੰਦਰ ਚੌਧਰੀ ਦੀ ਮੀਟਿੰਗ ਦਾ ਵਿਰੋਧ ਕਰਦਿਆਂ ਜਨਤਾ ਕਾਲਜ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ। ਹਾਲਾਤ ਨੂੰ ਦੇਖਦਿਆਂ ਪੁਲੀਸ ਨੇ ਵਿਧਾਇਕ ਨੂੰ ਕਾਲਜ ਦੇ ਪਿਛਲੇ ਗੇਟ ਰਾਹੀਂ ਬਾਹਰ ਕੱਢਿਆ। ਇਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਵੀ ਧਰਨਾ ਚੁੱਕ ਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਕਰਤਾਰਪੁਰ ਹਲਕੇ ਤੋਂ ਕਾਂਗਰਸ ਵਿਧਾਇਕ ਸੁਰਿੰਦਰ ਚੌਧਰੀ ਅੱਜ ਰੁਟੀਨ ਮੀਟਿੰਗ ਲਈ ਕਾਲਜ ਪਹੁੰਚੇ ਹੋਏ ਸਨ। ਇਸ ਦੀ ਭਿਣਕ ਪੈਂਦਿਆਂ ਹੀ ਪੇਂਡੂ ਮਜ਼ਦੂਰ ਯੂਨੀਅਨ ਦੇ ਮੈਂਬਰਾਂ ਮੌਕੇ ’ਤੇ ਪਹੁੰਚ ਕੇ ਰੋਸ ਮੁਜ਼ਾਹਰਾ ਸ਼ੁਰੂ ਕਰ ਦਿੱਤਾ। ਯੂਨੀਅਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਨਾਲ ਸਬੰਧਤ ਸਰਪੰਚ ਸਰਕਾਰ ਦੇ ਹੁਕਮਾਂ ਤਹਿਤ ਲੋੜਵੰਦ ਬੇਘਰੇ ਤੇ ਬੇਜ਼ਮੀਨੇ ਕਿਰਤੀਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਲਈ ਮਤੇ ਪਾਉਣ ਲਈ ਤਿਆਰ ਨਹੀਂ। ਉਨ੍ਹਾਂ ਨੇ ਦੱਸਿਆ ਕਿ ਅੱਜ ਹੀ ਰਿਹਾਇਸ਼ੀ ਪਲਾਟ ਦੇਣ ਲਈ ਪਿੰਡ ਮੱਲੀਆਂ ਅਤੇ ਫਤਹਿਜਲਾਲ ਵਿੱਚ ਗ੍ਰਾਮ ਸਭਾ ਦੇ ਇਜਲਾਸ ਬੁਲਾਏ ਗਏ ਸਨ। ਇਸ ਦੌਰਾਨ ਸਰਪੰਚ ਤੇ ਬਲਾਕ ਦਫ਼ਤਰ ਦੇ ਮੁਲਾਜ਼ਮ ਇਜਲਾਸ ਵਿੱਚ ਨਹੀਂ ਪਹੁੰਚੇ, ਜਿਸ ਦੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਐਲਾਨ ਹਕੀਕਤ ਤੋਂ ਉਲਟ ਹਨ। ਉਨ੍ਹਾਂ ਮੰਗ ਕੀਤੀ ਕਿ ਗ੍ਰਾਮ ਸਭਾ ਇਜਲਾਸ ਵਿੱਚ ਅੱਜ ਪਾਸ ਕੀਤੇ ਗਏ ਮਤਿਆਂ ਨੂੰ ਮਾਨਤਾ ਦਿੱਤੀ ਜਾਵੇ। ਉਨ੍ਹਾਂ 8, 9, 10 ਦਸੰਬਰ ਨੂੰ ਵੱਖ-ਵੱਖ ਪਿੰਡਾਂ ਵਿੱਚ ਸੂਬਾ ਸਰਕਾਰ ਦੇ ਪੁਤਲੇ ਫੂਕਣ ਤੇ 12 ਦਸੰਬਰ ਨੂੰ ਢਿੱਲਵਾਂ ’ਚ ਰੇਲਾਂ ਰੋਕਣ ਦਾ ਐਲਾਨ ਕੀਤਾ। ਇਸ ਮੌਕੇ ਕਸ਼ਮੀਰ ਸਿੰਘ ਘੁੱਗਸ਼ੋਰ, ਗੁਰਪ੍ਰੀਤ ਸਿੰਘ ਚੀਦਾ ਤੇ ਹੋਰਾਂ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All