ਦਰਿਆ ’ਚ ਦੂਸ਼ਿਤ ਪਾਣੀ ਪਾਉਣ ਦਾ ਵਿਰੋਧ
ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ
Advertisement
ਕਸਬਾ ਬਿਲਗਾ ਦਾ ਦੂਸ਼ਿਤ ਪਾਣੀ ਸਤਲੁਜ ਦਰਿਆ ਵਿੱਚ ਪੈਣ ਤੋਂ ਰੋਕਣ ਸਬੰਧੀ ਮੌ-ਸਾਹਿਬ ਵਿੱਚ ਧਰਨਾ ਸ਼ੁਰੂ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਇੱਕ ਵੱਖਰੀ ਮੀਟਿੰਗ ਕਰਕੇ ਇਹ ਮੰਗ ਉਭਾਰੀ ਸੀ ਕਿ ਦੂਸ਼ਿਤ ਪਾਣੀ ਦੀ ਨਿਕਾਸੀ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਬਿਲਗਾ ਦਾ ਟਰੀਟ ਕੀਤਾ ਪਾਣੀ ਮੌ ਸਾਹਿਬ, ਮੀਆਂਵਾਲ ਤੋਂ ਹੁੰਦੇ ਹੋਏ ਸਤਲੁਜ ਦਰਿਆ ’ਚ ਪਾਉਣ ਦਾ ਪ੍ਰੋਗਰਾਮ ਹੈ। ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਸੁਝਾਅ ਦਿੱਤੇ। ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਸਰਕਾਰ ਕੋਲ ਪਾਣੀ ਦੇ ਮਸਲੇ ਦਾ ਹੱਲ ਕਰਨ ਲਈ ਹੋਰ ਬਹੁਤ ਸਾਰੇ ਰਾਹ ਹਨ। ਕਿਸਾਨ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਆਪਣੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਇਸ ਮਸਲੇ ਦਾ ਜਲਦੀ ਨਿਬੇੜਾਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਦੂਸ਼ਿਤ ਪਾਣੀ ਨੂੰ ਟਰੀਟ ਕਰਨ ਉਪਰੰਤ ਇਸ ਦੀ ਵਰਤੋਂ ਖੇਤੀ ਲਈ ਕੀਤੀ ਜਾਵੇ। ਆਗੂਆਂ ਨੇ ਹੋਰ ਬਹੁਤ ਸਾਰੇ ਪਿੰਡਾਂ ਦੀਆਂ ਉਦਾਹਰਨਾਂ ਦਿੰਦਿਆਂ ਕਿਹਾ ਕਿ ਦੂਸ਼ਿਤ ਪਾਣੀ ਨੂੰ ਟਰੀਟ ਕਰਕੇ ਸਫਲਤਾਪੂਰਵਕ ਖੇਤੀ ਲਈ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਇਸ ਦਾ ਸਾਰਥਕ ਹੱਲ ਨਾ ਕੱਢਿਆ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
Advertisement
Advertisement
