DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਧਿਆਪਕਾਂ ਲਈ ਟੈੱਟ ਲਾਜ਼ਮੀ ਕਰਨ ਦਾ ਵਿਰੋਧ

ਅਧਿਆਪਕ ਜਥੇਬੰਦੀਆਂ ਦੇ ਵਫ਼ਦ ਨੇ 2011 ਤੋਂ ਪਹਿਲਾਂ ਭਰਤੀ ਅਧਿਆਪਕਾਂ ’ਤੇ ਟੈੱਟ ਦੀ ਸ਼ਰਤ ਹਟਵਾਉਣ ਲਈ ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਕਾਜਲ, ਸਰਪ੍ਰਸਤ ਹਰਭਜਨ ਸਿੰਘ ਬੈਰਮਪੁਰ, ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ,...

  • fb
  • twitter
  • whatsapp
  • whatsapp
featured-img featured-img
ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਮੰਗ ਪੱਤਰ ਦਿੰਦੇ ਹੋਏ ਅਧਿਆਪਕ। 
Advertisement

ਅਧਿਆਪਕ ਜਥੇਬੰਦੀਆਂ ਦੇ ਵਫ਼ਦ ਨੇ 2011 ਤੋਂ ਪਹਿਲਾਂ ਭਰਤੀ ਅਧਿਆਪਕਾਂ ’ਤੇ ਟੈੱਟ ਦੀ ਸ਼ਰਤ ਹਟਵਾਉਣ ਲਈ ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਕਾਜਲ, ਸਰਪ੍ਰਸਤ ਹਰਭਜਨ ਸਿੰਘ ਬੈਰਮਪੁਰ, ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ, ਬਲਾਕ ਪ੍ਰਧਾਨ ਦਲਜੀਤ ਸਿੰਘ ਮੂਨਕ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਅਤੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨਾਲ ਮੁਲਾਕਾਤ ਕੀਤੀ। ਅਧਿਆਪਕ ਆਗੂਆਂ ਨੇ ਵਿਧਾਇਕ ਰਾਜਾ ਨੂੰ ਦੱਸਿਆ ਕਿ ਸਿੱਖਿਆ ਅਧਿਕਾਰ ਕਾਨੂੰਨ ਤਹਿਤ ਪਹਿਲੀ ਵਾਰ ਸਾਲ 2011 ਵਿੱਚ ਸ਼ੁਰੂ ਕੀਤੇ ਗਏ ਟੈੱਟ ਨੂੰ ਉਸ ਤੋਂ ਪਹਿਲਾਂ ਦੀਆਂ ਭਰਤੀਆਂ ’ਤੇ ਥੋਪਣਾ ਸਹੀ ਨਹੀਂ ਹੈ, ਕਿਉਂਕਿ ਭਰਤੀ ਤੋਂ ਪਹਿਲਾਂ ਟੈੱਟ ਪਾਸ ਕਰਨ ਦੀ ਸ਼ਰਤ ਦੇ ਹੋਣ ਦਾ ਮਤਲਬ ਉਨ੍ਹਾਂ ਦੇ ਅਧਿਆਪਕ ਬਣਨ ਦੀ ਯੋਗਤਾ ਦੀ ਪ੍ਰੀਖਿਆ ਹੈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਸੁਪਰੀਮ ਕੋਰਟ ਦੇ ਫੈਸਲੇ ਨੂੰ ਤਬਦੀਲ ਕਰਵਾਉਣ ਲਈ ਪੰਜਾਬ ਸਰਕਾਰ ਇਸ ਮਸਲੇ ਵਿੱਚ ਦਖ਼ਲ ਅੰਦਾਜ਼ੀ ਕਰਕੇ ਲੰਬੇ ਸਮੇਂ ਤੋਂ ਤਰੱਕੀਆਂ ਉਡੀਕ ਰਹੇ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਲਵੇ ਅਤੇ ਟੈੱਟ  ਦੀ ਸ਼ਰਤ ਤੋਂ ਪਹਿਲਾਂ ਨੌਕਰੀ ਵਿੱਚ ਆਏ ਅਧਿਆਪਕਾਂ ਨੂੰ ਇਸ ਸ਼ਰਤ ਤੋਂ ਰਾਹਤ ਦਿੱਤੀ ਜਾਵੇ। ਵਿਧਾਇਕ ਰਾਜਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਪੱਤਰ ਲਿਖਣਗੇ ਅਤੇ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿੱਚ ਇਹ ਮੁੱਦਾ ਚੁੱਕਣਗੇ।

ਭਾਜਪਾ ਆਗੂ ਨੂੰ ਮੰਗ ਪੱਤਰ

Advertisement

ਤਰਨ ਤਾਰਨ (ਪੱਤਰ ਪ੍ਰੇਰਕ): ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਅੱਜ ਇੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ 2011 ਤੋਂ ਪਹਿਲਾਂ ਸਿੱਖਿਆ ਵਿਭਾਗ ਵਿੱਚ ਭਰਤੀ ਹੋਏ ਅਧਿਆਪਕਾਂ ’ਤੇ ਟੈੱਟ ਲਾਜ਼ਮੀ ਕਰਨ ਖ਼ਿਲਾਫ਼ ਮੰਗ ਪੱਤਰ ਦਿੱਤਾ। ਮੰਗ ਪੱਤਰ ਦੇਣ ਲਈ ਸ਼ਾਮਲ ਜਥੇਬੰਦੀਆਂ ਦੇ ਵਫ਼ਦ ਵਿੱਚ ਮਾਸਟਰ ਕਾਡਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬੱਬੂ, ਲੈਕਚਰਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਢਿੱਲੋੋਂ ਸਮੇਤ ਹੋਰਨਾਂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਦਿੱਤੇ ਮੰਗ ਪੱਤਰ ਵਿੱਚ ਟੈੱਟ ਪਾਸ ਕਰਨ ਦੀ ਸ਼ਰਤ ਹਟਾਉਣ ਦੀ ਮੰਗ ਕੀਤੀ। ਇਸ ਮੌਕੇ ਰਸ਼ਪਾਲ ਸਿੰਘ, ਦਿਲਬਾਗ ਸਿੰਘ, ਜੁਗਰਾਜ ਸਿੰਘ ਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ।

Advertisement

Advertisement
×