DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ

ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੇ ਕਾਰਕੁਨਾਂ ਵੱਲੋਂ ਪਿੰਡ ਸ਼ਾਦੀਪੁਰ ਵਿੱਚ ਸੁੱਖਾ ਸਿੰਘ ਘੁੰਮਣ ਅਤੇ ਕਾਮਰੇਡ ਪਰਮਜੀਤ ਸਿੰਘ ਦੀ ਅਗਵਾਈ ਹੇਠ ਭਾਰਤ ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ...

  • fb
  • twitter
  • whatsapp
  • whatsapp
featured-img featured-img
ਸ਼ਾਦੀਪੁਰ ਵਿੱਚ ਮੁਜ਼ਾਹਰਾ ਕਰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੇ ਕਾਰਕੁਨਾਂ ਵੱਲੋਂ ਪਿੰਡ ਸ਼ਾਦੀਪੁਰ ਵਿੱਚ ਸੁੱਖਾ ਸਿੰਘ ਘੁੰਮਣ ਅਤੇ ਕਾਮਰੇਡ ਪਰਮਜੀਤ ਸਿੰਘ ਦੀ ਅਗਵਾਈ ਹੇਠ ਭਾਰਤ ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਵਪਾਰ ਸਮਝੌਤਾ ਦੇਸ਼ ਦੇ ਹਰ ਵਰਗ ਨੂੰ ਪ੍ਰਭਾਵਿਤ ਕਰੇਗਾ। ਉਨ੍ਹਾਂ ਕਿਹਾ ਕਿ ਭਾਵੇਂ ਖੇਤੀਬਾੜੀ ਹੋਵੇ ਜਾਂ ਸਹਾਇਕ ਧੰਦੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਨੇ ਜ਼ੋਰਦਾਰ ਮੰਗ ਕੀਤੀ ਕਿ ਭਾਰਤ-ਅਮਰੀਕਾ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਆਪਣੇ ਦੇਸ਼ ਦੇ ਲੋਕਾਂ ਦੇ ਨਾਲ ਖੜ੍ਹਨ ਦੇ ਨਾਲ ਨਾਲ ਆਪਣੇ ਦੇਸ਼ ਦੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੇ ਦੇਸ਼ ਨੂੰ ਮਜ਼ਬੂਤ ਕਰਨ ਵਾਸਤੇ ਨੀਤੀਆਂ ਲੈ ਕੇ ਆਉਣੀਆਂ ਚਾਹੀਦੀਆਂ ਹਨ ਜਿਸ ਨਾਲ ਦੇਸ਼ ਦਾ ਹਰ ਵਰਗ ਅੱਗੇ ਵਧ ਸਕੇ ਅਤੇ ਦੇਸ਼ ਦੀ ਆਰਥਿਕਤਾ ਮਜ਼ਬੂਤ ਹੋ ਸਕੇ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਇਹ ਸਮਝੌਤਾ ਰੱਦ ਨਾ ਹੋਇਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਦਿਲਬਾਗ ਸਿੰਘ ਚੀਮਾ, ਗੁਰਪਾਲ ਸਿੰਘ ਸਰਾ, ਸ਼ਬੇਗ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਗੁਰਜੀਤ ਸਿੰਘ ਗਰਾਇਆ, ਗੁਰਲਾਲ ਚੀਮਾ, ਗੁਰਮੁਖ ਸਿੰਘ ਰੰਧਾਵਾ, ਕਾਲਾ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਚੀਮਾ, ਬੀਰ ਚੀਮਾ, ਗੁਰਭੇਜ ਚੀਮਾ ਅਤੇ ਜੋਗਿੰਦਰ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement
×