ਮੌਹਰਾਂ ਵਾਸੀਆਂ ਵੱਲੋਂ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਰੋਧ : The Tribune India

ਮੌਹਰਾਂ ਵਾਸੀਆਂ ਵੱਲੋਂ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਰੋਧ

ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਠੇਕਾ ਬੰਦ ਕਰਨ ਦੀ ਕੀਤੀ ਅਪੀਲ

ਮੌਹਰਾਂ ਵਾਸੀਆਂ ਵੱਲੋਂ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਰੋਧ

ਸ਼ਰਾਬ ਦੇ ਠੇਕੇ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਦੇ ਹੋਏ ਪਿੰਡ ਮੌਹਰਾਂ ਵਾਸੀ।

ਗੁਰਦੇਵ ਸਿੰਘ ਗਹੂੰਣ
ਬਲਾਚੌਰ, 30 ਸਤੰਬਰ

ਆਬਕਾਰੀ ਵਿਭਾਗ ਵੱਲੋਂ ਬਲਾਚੌਰ ਬਲਾਕ ਦੇ ਪਿੰਡ ਮੌਹਰਾਂ ਵਿੱਚ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਖ਼ਿਲਾਫ਼ ਪਿੰਡ ਵਾਸੀਆਂ ਵਿੱਚ ਭਰਵਾਂ ਰੋਸ ਪਾਇਆ ਜਾ ਰਿਹਾ ਹੈ। ਸਮੂਹ ਪਿੰਡ ਵਾਸੀਆਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਠੇਕੇ ਅੱਗੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਵਿੱਚ ਹਰਦੇਵ ਸਿੰਘ ਮੌਹਰਾਂ, ਚਰਨਜੀਤ ਸਿੰਘ, ਸਰਪੰਚ ਰਾਜਪਾਲ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਬਲਦੇਵ ਸਿੰਘ ਅਜੀਮਲ, ਜਸਪਾਲ ਸਿੰਘ, ਧਰਮਿੰਦਰ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਅਤੇ ਗੁਲਸ਼ਨ ਕੁਮਾਰ ਆਦਿ ਪਤਵੰਤਿਆਂ ਤੋਂ ਇਲਾਵਾ ਪਿੰਡ ਦੀਆਂ ਔਰਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ। ਧਰਨੇ ਦੌਰਾਨ ਸਮੂਹ ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਦੀਆਂ ਔਰਤਾਂ ਅਤੇ ਨੌਜਵਾਨ ਲੜਕੀਆਂ ਨੂੰ ਦੇਰ-ਸਵੇਰ ਠੇਕੇ ਅੱਗਿਓਂ ਲੰਘਦਿਆਂ ਸ਼ਰਾਬੀਆਂ ਅਤੇ ਹੋਰ ਨਸ਼ੇੜੀਆਂ ਵਲੋਂ ਉਲਟੀਆਂ-ਸਿੱਧੀਆਂ ਗੱਲਾਂ ਸੁਣਨੀਆਂ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜ਼ੋਰ-ਸ਼ੋਰ ਨਾਲ ਇਹ ਐਲਾਨ ਕੀਤੇ ਗਏ ਕਿ ਉਹ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਗੇ, ਪ੍ਰੰਤੂ ਹੁਣ ਪਿੰਡ-ਪਿੰਡ ਠੇਕੇ ਖੋਲ੍ਹੇ ਜਾ ਰਹੇ ਹਨ। ਨਸ਼ਾ ਤਸਕਰ ਇਲਾਕੇ ਦੀ ਜਵਾਨੀ ਨੂੰ ਬਰਬਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਪਿੰਡਾਂ ਦੀਆਂ ਸੁਆਣੀਆਂ ਨੂੰ ਦੇਰ-ਸਵੇਰ ਘਰਾਂ ਵਿੱਚੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਸਮੂਹ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਪਿੰਡ ਮੌਹਰਾਂ ਦਾ ਸ਼ਰਾਬ ਦਾ ਠੇਕਾ ਤੁਰੰਤ ਚੁੱਕਿਆ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All