ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਰਾਜ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ...
Advertisement

ਪੰਜਾਬ ਸਰਕਾਰ ਵੱਲੋਂ ਰਾਜ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਉੱਪਰ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਸੋਸ਼ਲ ਮੀਡੀਆ ਉੱਪਰ ਵੀ ਲਾਗੂ ਹੋਵੇਗੀ। ਹੁਕਮਾਂ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ , ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਵੀ ਮੁਕੰਮਲ ਪਾਬੰਦੀ ਹੋਵੇਗੀ।

Advertisement
Advertisement