ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਲੰਧਰ ਸਰਫੇਸ ਵਾਟਰ ਪ੍ਰਾਜੈਕਟ ’ਚ ਦੇਰੀ ਦੀ ਜਾਂਚ ਦੇ ਹੁਕਮ

ਸਰਫੇਸ ਵਾਟਰ ਪ੍ਰਾਜੈਕਟ ਵਿੱਚ ਜ਼ਿਆਦਾ ਦੇਰੀ ਦੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਵਿੱਚ ਸਰਫੇਸ ਵਾਟਰ ਪ੍ਰਾਜੈਕਟ ਦੇ ਕੰਮ ਵਿੱਚ ਹੋ ਰਹੀ ਦੇਰੀ ਦੀ ਵਿਸਤ੍ਰਿਤ ਜਾਂਚ ਦੇ ਹੁਕਮ ਦਿੱਤੇ ਹਨ। ਅਜਿਹੀਆਂ ਖ਼ਬਰਾਂ ਸਨ...
Advertisement

ਸਰਫੇਸ ਵਾਟਰ ਪ੍ਰਾਜੈਕਟ ਵਿੱਚ ਜ਼ਿਆਦਾ ਦੇਰੀ ਦੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਵਿੱਚ ਸਰਫੇਸ ਵਾਟਰ ਪ੍ਰਾਜੈਕਟ ਦੇ ਕੰਮ ਵਿੱਚ ਹੋ ਰਹੀ ਦੇਰੀ ਦੀ ਵਿਸਤ੍ਰਿਤ ਜਾਂਚ ਦੇ ਹੁਕਮ ਦਿੱਤੇ ਹਨ। ਅਜਿਹੀਆਂ ਖ਼ਬਰਾਂ ਸਨ ਕਿ ਪ੍ਰਾਜੈਕਟ ਦੀ ਪ੍ਰਗਤੀ ਤੈਅ ਸਮੇਂ ਤੋਂ ਕਾਫੀ ਪਿੱਛੇ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਪ੍ਰਾਜੈਕਟ ਦਾ ਸਿਰਫ਼ 78 ਫੀਸਦੀ ਕੰਮ ਹੀ ਅਜੇ ਤੱਕ ਪੂਰਾ ਹੋਇਆ ਹੈ, ਜੋ ਤੈਅ ਸਮਾਂ ਸੀਮਾ ਤੋਂ ਪਿੱਛੇ ਹੈ। ਇਸ ਦੇਰੀ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ, ਸੜਕਾਂ ਪੁੱਟੀਆਂ ਹੋਣ ਕਾਰਨ ਧੂੜ ਤੇ ਟਰੈਫਿਕ ਜਾਮ ਕਾਰਨ ਜ਼ਿੰਦਗੀ ’ਤੇ ਅਸਰ ਪੈ ਰਿਹਾ ਹੈ। ਡਾ. ਅਗਰਵਾਲ ਨੇ ਸਹਾਇਕ ਕਮਿਸ਼ਨਰ (ਜਨਰਲ) ਜਲੰਧਰ ਨੂੰ ਮਾਮਲੇ ਦੀ ਪਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਾਂਚ ਵਿੱਚ ਮੌਜੂਦਾ ਫਿਜ਼ੀਕਲ ਅਤੇ ਫਾਇਨੈਂਸ਼ੀਅਲ ਪ੍ਰਗਤੀ ਦਾ ਮੁਲਾਂਕਣ, ਦੇਰੀ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਕੰਮ ਕਰਨ ਵਾਲੀ ਏਜੰਸੀ ਵੱਲੋਂ ਕਿਸੇ ਤਰ੍ਹਾਂ ਦੀ ਗਲਤੀ ਦੀ ਜਾਂਚ ਕਰਨ ਅਤੇ ਸਬੰਧਤ ਵਿਭਾਗ ਦੇ ਨਿਗਰਾਨੀ ਦੇ ਯਤਨਾਂ ਦੀ ਸਮੀਖਿਆ ਕਰਨ ’ਤੇ ਫੋਕਸ ਕੀਤਾ ਜਾਵੇਗਾ। ਡੀ ਸੀ ਨੇ ਜ਼ਰੂਰੀ ਕਾਰਵਾਈ ਲਈ ਜਾਂਚ ਰਿਪੋਰਟ ਸੱਤ ਦਿਨਾਂ ਦੇ ਅੰਦਰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਡਾ. ਅਗਰਵਾਲ ਨੇ ਕਿਹਾ ਕਿ ਲੋਕਾਂ ਦੀ ਭਲਾਈ ਸਬੰਧੀ ਪ੍ਰਾਜੈਕਟਾਂ ਨੂੰ ਸਮੇਂ ’ਤੇ ਪੂਰਾ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਨਾਲ ਹੀ ਲੋਕਾਂ ਨੂੰ ਹੋਰ ਪ੍ਰੇਸ਼ਾਨੀ ਨਾ ਹੋਵੇ, ਇਸ ਲਈ ਜਵਾਬਦੇਹੀ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਜ਼ਰੂਰੀ ਹੈ।

Advertisement
Advertisement
Show comments