ਨਿੱਜੀ ਪੱਤਰ ਪ੍ਰੇਰਕ
ਜਲੰਧਰ, 3 ਸਤੰਬਰ
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਰਜੀਤ ਸਿੰਘ ਬੈਂਸ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਅਤੇ ਇਨ੍ਹਾਂ ਕੈਮਰਿਆਂ ਵਿੱਚ ਸੱਤ ਦਿਨਾਂ ਦੀ ਰਿਕਾਰਡਿੰਗ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਨੂੰ ਖੁੱਲ੍ਹੇ ਵਿੱਚ ਅੱਗ ਲਗਾਉਣ ਉਤੇ ਪਾਬੰਦੀ ਲਗਾ ਦਿੱਤੀ ਹੈ। ਉਪਰੋਕਤ ਇਹ ਦੋਵੇਂ ਹੁਕਮ 2 ਨਵੰਬਰ ਤੱਕ ਲਾਗੂ ਰਹਿਣਗੇ।