DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹ ਪੀੜਤ ਕਿਸਾਨਾਂ ਨੂੰ ਹਫ਼ਤੇ ਅੰਦਰ ਮੁਆਵਜ਼ਾ ਦੇਣ ਦੇ ਹੁਕਮ

ਡੀ ਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ; ਲਾਲ ਲਕੀਰ ਵਾਲੇ ਮਕਾਨਾਂ ਦੀ ਪਛਾਣ ਕਰਨ ਦੀ ਹਦਾਇਤ

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡੀ ਸੀ ਡਾ. ਹਿਮਾਂਸ਼ੂ ਅਗਰਵਾਲ।
Advertisement

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ। ਇਸ ਦੌਰਾਨ ਉਨ੍ਹਾਂ ਨੂੰ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਮੁਆਵਜ਼ਾ ਹਫ਼ਤੇ ਦੇ ਅੰਦਰ-ਅੰਦਰ ਦੇਣ ਦੇ ਨਿਰਦੇਸ਼ ਦਿੱਤੇ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਕਾਰਨ ਖ਼ਾਸਕਰ ਸ਼ਾਹਕੋਟ ਇਲਾਕੇ ਵਿੱਚ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਹਫ਼ਤੇ ਦੇ ਅੰਦਰ-ਅੰਦਰ ਮੁਆਵਜ਼ਾ ਜਾਰੀ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

ਡਾ. ਅਗਰਵਾਲ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਜ਼ਿਲ੍ਹੇ ਦੇ 115 ਪਿੰਡਾਂ ਵਿੱਚ ਚੱਲ ਰਹੇ ‘ਗਰਾਊਂਡ ਟਰੂਥਿੰਗ’ ਦੇ ਕੰਮ ਦਾ ਵੀ ਜਾਇਜ਼ਾ ਲਿਆ। ਇਸ ਤਹਿਤ ਪਟਵਾਰੀਆਂ ਵੱਲੋਂ ਪਿੰਡਾਂ ਵਿੱਚ ਘਰ-ਘਰ ਜਾ ਕੇ ਲਾਲ ਲਕੀਰ ਵਾਲੇ ਘਰਾਂ ਦੀ ਪਛਾਣ ਕੀਤੀ ਜਾ ਰਹੀ ਹੈ, ਤਾਂ ਜੋ ਲੋੜੀਂਦੀ ਪ੍ਰਕਿਰਿਆ ਅਮਲ ਵਿੱਚ ਲਿਆ ਕੇ ਯੋਗ ਪਰਿਵਾਰਾਂ ਨੂੰ ਮਾਲਕਾਨਾ ਅਧਿਕਾਰ ਸੌਂਪੇ ਜਾ ਸਕਣ।

Advertisement

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ‘ਗਰਾਊਂਡ ਟਰੂਥਿੰਗ’ ਦੇ ਚੱਲ ਰਹੇ ਕੰਮ ਨੂੰ ਤਿੰਨ ਨਵੰਬਰ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

Advertisement

ਡਿਜੀਟਲ ਕਰਾਪ ਸਰਵੇ (ਆਨਲਾਈਨ ਗਿਰਦਾਵਰੀ) ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਇਸ ਨੂੰ ਪੰਜ ਦਿਨਾਂ ਦੇ ਅੰਦਰ-ਅੰਦਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਰੀਬ 600 ਪਿੰਡਾਂ ਵਿੱਚ ਡਿਜੀਟਲ ਕਰਾਪ ਸਰਵੇ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਸਰਵੇ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ ਕਿਸਾਨਾਂ ਨੂੰ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇੰਤਕਾਲ, ਤਕਸੀਮ, ਜਮ੍ਹਾਬੰਦੀਆਂ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਸਮਾਂਬੱਧ ਢੰਗ ਨਾਲ ਨਿਬੇੜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਰਿਕਵਰੀ ਨਾਲ ਸਬੰਧਤ ਮਾਮਲਿਆਂ ਨੂੰ ਤਰਜੀਹ ਦੇਣ ਦੀ ਹਦਾਇਤ ਵੀ ਕੀਤੀ। ਇਸ ਦੌਰਾਨ ਉਨ੍ਹਾਂ ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ, ਈਜ਼ੀ ਜਮ੍ਹਾਂਬੰਦੀ ਦਾ ਵੀ ਜਾਇਜ਼ਾ ਲਿਆ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਐੱਸ ਡੀ ਐੱਮ ਵਿਵੇਕ ਕੁਮਾਰ ਮੋਦੀ, ਰਣਦੀਪ ਸਿੰਘ ਹੀਰ, ਲਾਲ ਵਿਸ਼ਵਾਸ ਬੈਂਸ ਅਤੇ ਸ਼ੁਭੀ ਆਂਗਰਾ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਸਣੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
×