ਜੈਵਿਕ ਮੰਡੀ ਅੱਜ
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਤੇ ਖੇਤੀਬਾੜੀ ਵਿਭਾਗ ਦੇ ਸਾਂਝੇ ਯਤਨਾਂ ਨਾਲ 2 ਨਵੰਬਰ ਨੂੰ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਸਰਟੀਫਾਈਡ ਆਰਗੈਨਿਕ ਫਾਰਮਰਜ਼ ਮਾਰਕੀਟ ਲਗਾਈ ਜਾ ਰਹੀ ਹੈ। ਇਸ ਮੰਡੀ ਦਾ ਮੁੱਖ...
Advertisement
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਤੇ ਖੇਤੀਬਾੜੀ ਵਿਭਾਗ ਦੇ ਸਾਂਝੇ ਯਤਨਾਂ ਨਾਲ 2 ਨਵੰਬਰ ਨੂੰ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਸਰਟੀਫਾਈਡ ਆਰਗੈਨਿਕ ਫਾਰਮਰਜ਼ ਮਾਰਕੀਟ ਲਗਾਈ ਜਾ ਰਹੀ ਹੈ। ਇਸ ਮੰਡੀ ਦਾ ਮੁੱਖ ਉਦੇਸ਼ ਜ਼ਿਲ੍ਹਾ ਨਿਵਾਸੀਆਂ ਨੂੰ ਤਾਜ਼ਾ, ਸ਼ੁੱਧ ਅਤੇ ਕੀਟਨਾਸ਼ਕ ਰਹਿਤ ਖੇਤੀਬਾੜੀ ਉਤਪਾਦ ਪ੍ਰਦਾਨ ਕਰਨਾ ਅਤੇ ਲੋਕਾਂ ਨੂੰ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਨਾਲ ਸਿੱਧਾ ਜੋੜ ਕੇ ਜੈਵਿਕ ਉਤਪਾਦਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਮੰਡੀ ਹਰ ਐਤਵਾਰ ਨੂੰ ਸਵੇਰੇ 10:30 ਤੋਂ ਦੁਪਹਿਰ 12:30 ਵਜੇ ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਲਾਡੋਵਾਲੀ ਰੋਡ ਜਲੰਧਰ ਵਿਖੇ ਲਗਾਈ ਜਾਂਦੀ ਹੈ।
Advertisement
Advertisement
