ਨਾਇਬ ਤਹਿਸੀਲਦਾਰ ਤੇ ਕਲਰਕ ਖ਼ਿਲਾਫ਼ ਕੇਸ ਤੋਂ ਰੋਹ ਭਖਿਆ

ਨਾਇਬ ਤਹਿਸੀਲਦਾਰ ਤੇ ਕਲਰਕ ਖ਼ਿਲਾਫ਼ ਕੇਸ ਤੋਂ ਰੋਹ ਭਖਿਆ

ਡਿਵੀਜ਼ਨਲ ਕਮਿਸ਼ਨਰ ਦਫਤਰ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਮਾਲ ਵਿਭਾਗ ਦੇ ਅਧਿਕਾਰੀ।

ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਦਸੰਬਰ

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਾਹਲਪੁਰ ਦੇ ਨਾਇਬ ਤਹਿਸੀਲਦਾਰ ਅਤੇ ਕਲਰਕ ਖ਼ਿਲਾਫ਼ ਦਰਜ ਕੀਤੀ ਐੱਫਆਈਆਰ ਵਿਰੁੱਧ ਜਲੰਧਰ ਡਿਵੀਜ਼ਨ ਦੇ ਮਾਲ ਅਫ਼ਸਰਾਂ, ਕਾਨੂੰਗੋਆਂ, ਪਟਵਾਰੀਆਂ ਅਤੇ ਕਲਰਕਾਂ ਨੇ ਪ੍ਰਦਰਸ਼ਨ ਕੀਤਾ। ਇਸ ਡਿਵੀਜ਼ਨ ਦੇ ਸੱਤ ਜ਼ਿਲ੍ਹਿਆਂ ਤੋਂ ਆਏ ਮਾਲ ਵਿਭਾਗ ਦੇ ਇਨ੍ਹਾਂ ਮੁਲਾਜ਼ਮਾਂ ਨੇ ਤਿੰਨ ਘੰਟੇ ਡਿਵੀਜ਼ਨਲ ਕਮਿਸ਼ਨਰ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਕੇ ਵਿਜੀਲੈਂਸ ਦੀਆਂ ਧੱਕੇਸ਼ਾਹੀਆਂ ਦੀ ਪੋਲ ਖੋਲ੍ਹੀ। ਇਹ ਰੋਸ ਪ੍ਰਦਰਸ਼ਨ ਡਿਵੀਜ਼ਨ ਦੇ ਪ੍ਰਧਾਨ ਨਾਇਬ ਤਹਿਸੀਲਦਾਰ ਮਨੋਹਰ ਲਾਲ ਦੀ ਅਗਵਾਈ ਹੇਠ ਕੀਤਾ ਗਿਆ। ਧਰਨੇ ਤੋਂ ਬਾਅਦ ਉਨ੍ਹਾਂ ਨੇ ਡਿਵੀਜ਼ਲਨ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ।

ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਕਪੂਰਥਲਾ ਜਸ਼ਨਜੀਤ ਸਿੰਘ ਤੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ ਨੇ ਇਸ ਧਰਨੇ ਵਿਚ ਸ਼ਾਮਲ ਹੋਏ 400 ਤੋਂ ਵੱਧ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਾਹਲਪੁਰ ਦੇ ਨਾਇਬ ਤਹਿਸੀਲਦਾਰ ਤੇ ਕਲਰਕ ਵਿਰੁੱਧ ਦਰਜ ਕੀਤੀ ਐੱਫਆਈਆਰ ਰੱਦ ਨਹੀਂ ਕੀਤੀ ਜਾਂਦੀ ਤੇ ਝੂਠਾ ਕੇਸ ਦਰਜ ਕਰਨ ਵਾਲੇ ਵਿਜੀਲੈਂਸ ਅਧਿਕਾਰੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ।

ਇਸ ਮੌਕੇ ਮਾਲ ਅਧਿਕਾਰੀਆਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਵਿਜੀਲੈਂਸ ਨੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਵਾਸਤੇ ਨਾਇਬ ਤਹਿਸੀਲਦਾਰ ਤੇ ਕਲਰਕ ਨੂੰ ਝੂਠੇ ਕੇਸ ਵਿਚ ਫਸਾਇਆ ਹੈ। ਜ਼ਿਕਰਯੋਗ ਹੈ ਕਿ 15 ਦਿਨਾਂ ਤੋਂ ਹੜਤਾਲ ਕਾਰਨ ਕੰਮ ਠੱਪ ਪਿਆ ਹੈ। ਇਸ ਨਾਲ ਐੱਸਸੀ ਭਾਈਚਾਰੇ ਦੇ ਵਿਦਿਆਰਥੀ ਤੇ ਹੋਰ ਲੋਕ ਪ੍ਰਭਾਵਿਤ ਹੋ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All