ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਾਲਕਾਂ ਨੂੰ ਖਾਲੀ ਪਲਾਟਾਂ ’ਚੋਂ ਕੂੜਾ ਕਰਕਟ ਤੁਰੰਤ ਸਾਫ਼ ਕਰਵਾਉਣ ਦੇ ਹੁਕਮ

ਮੌਨਸੂਨ ਦੌਰਾਨ ਬਿਮਾਰੀਆਂ ਦੀ ਰੋਕਥਾਮ ਦੇ ਮੱਦੇਨਜ਼ਰ ਹਦਾਇਤਾਂ ਜਾਰੀ
Advertisement

ਪੱਤਰ ਪ੍ਰੇਰਕ

ਕਪੂਰਥਲਾ, 1 ਜੁਲਾਈ

Advertisement

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਭਰ ਦੇ ਪਲਾਟ ਮਾਲਕਾਂ ਨੂੰ ਆਪਣੇ ਖਾਲੀ ਪਲਾਟਾਂ ’ਚੋਂ ਕੂੜਾ-ਕਰਕਟ ਤੇ ਹੋਰ ਰਹਿੰਦ-ਖੂਹੰਦ ਤੁਰੰਤ ਸਾਫ਼ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਲਾਟ ਮਾਲਕਾਂ ’ਤੇ ਜਨਤਕ ਸਿਹਤ ਦੀ ਰੱਖਿਆ ਲਈ ਆਪਣੇ ਪਲਾਟਾਂ ਦੀ ਸਾਫ਼ ਸਫ਼ਾਈ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਾਲੀ ਪਲਾਟਾਂ ’ਚ ਕੂੜੇ ਦੇ ਢੇਰ ਤੇ ਮੀਂਹ ਦਾ ਪਾਣੀ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਪਲਾਟ ਮਾਲਕਾਂ ਨੂੰ ਆਪਣੇ ਖਾਲੀ ਪਲਾਟਾਂ ਦੇ ਆਲੇ-ਦੁਆਲੇ ਚਾਰਦੀਵਾਰੀ ਜਾਂ ਵਾੜ ਬਣਾਉਣੀ ਚਾਹੀਦੀ ਹੈ ਤਾਂ ਜੋ ਕੂੜੇ ਦੀ ਗੈਰ-ਕਾਨੂੰਨੀ ਡੰਪਿੰਗ ਨੂੰ ਰੋਕਿਆ ਜਾ ਸਕੇ।

ਸਰਕਾਰੀ ਵਿਭਾਗਾਂ ਨੂੰ ਵੀ ਆਪਣੇ ਅਧਿਕਾਰ ਖੇਤਰ ’ਚ ਆਉਂਦੀ ਖਾਲੀ ਪਈ ਜ਼ਮੀਨ ਸਮੇਤ ਖਾਲੀ ਪਈਆਂ ਜਾਇਦਾਦਾਂ ਤੋਂ ਕੂੜਾ-ਕਰਕਟ ਸਾਫ਼ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਮਿਸ਼ਨਰ ਨਗਰ ਨਿਗਮ ਫਗਵਾੜਾ ਤੇ ਕਪੂਰਥਲ਼ਾ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੂੰ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਖੇਤਰਾਂ ’ਚ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।

Advertisement