ਨਿੱਜੀ ਪੱਤਰ ਪ੍ਰੇਰਕ
ਜਲੰਧਰ,7 ਅਪਰੈਲ
ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੂਬੇ ਵਿੱਚ ਖਿਡਾਰੀਆਂ ਉੱਤੇ ਹਮਲਿਆਂ ਨੂੰ ਲੈ ਕੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸੂਬੇ ਦੀ ਫਿਕਰ ਛੱਡ ਕੇ ਹਿਮਾਚਲ ਦੀਆਂ ਠੰਢੀਆਂ ਵਾਦੀਆਂ ਵਿੱਚ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਤਰਨਤਾਰਨ ਵਿੱਚ ਵਾਲੀਬਾਲ ਗਰਾਊਂਡ ’ਚ ਖਿਡਾਰੀਆਂ ’ਤੇ ਗੋਲ਼ੀਆਂ ਚਲਾਈਆਂ ਗਈਆਂ। ਦੋ ਖਿਡਾਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਗਗਨਦੀਪ ਸਿੰਘ (18) ਜ਼ਿਦੰਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਇਸ ਬਾਰੇ ਪਰਗਟ ਸਿੰਘ ਨੇ ਟਵੀਟ ਵੀ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ’ਤੇ ਸੂਬੇ ਦੇ ਪੈਸੇ ਦੀ ਦੁਰਵਰਤੋਂ ਦੇ ਦੋਸ਼ ਵੀ ਲਾਏ ਹਨ