DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਸਦੀ ਕਮੇਟੀ ਨੇ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ

ਕਿਸਾਨਾਂ ਦੀਆਂ ਸਮੱਸਿਆਵਾਂ ਦੀ ਸਮੀਖਿਆ ਲਈ ਕਮੇਟੀ ਤਿੰਨ ਦਿਨਾਂ ਪੰਜਾਬ ਦੌਰੇ ’ਤੇ ਪੁੱਜੀ

  • fb
  • twitter
  • whatsapp
  • whatsapp
featured-img featured-img
Congress MP Charanjit Singh Channi and Members of parliamentary standing committee on agriculture, Animal Husbandry, and Food Processing pay obeisance Golden Temple in Amritsar on Subday photo vishal kumar (news Manmeet)
Advertisement

ਖੇਤੀਬਾੜੀ ਪਸ਼ੂ ਪਾਲਣ ਅਤੇ ਸਹਿਕਾਰਤਾ ਪ੍ਰਣਾਲੀ ਬਾਰੇ ਸੰਸਦ ਕਮੇਟੀ ਦੇ ਮੈਂਬਰਾਂ ਵੱਲੋਂ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਇੱਥੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਚੰਨੀ ਨੇ ਦੱਸਿਆ ਕਿ ਉਹ ਪੰਜਾਬ ਦੇ ਤਿੰਨ ਦਿਨਾਂ ਦੌਰੇ ’ਤੇ ਆਏ ਹਨ ਅਤੇ ਕਿਸਾਨਾਂ ਨਾਲ ਜੁੜੀਆਂ ਸਮੱਸਿਆਵਾਂ ਦੀ ਸਮੀਖਿਆ ਕਰਨਗੇ।

ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਸ੍ਰੀ ਚੰਨੀ ਨੇ ਆਖਿਆ ਕਿ ਸੰਸਦੀ ਕਮੇਟੀ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਦੇ ਮਾਮਲੇ ਬਾਰੇ, ਫਸਲੀ ਬੀਮਾ ਯੋਜਨਾ , ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਆਦਿ ਮਾਮਲਿਆਂ ਦੀ ਸਮੀਖਿਆ ਕਰਨ ਵਾਸਤੇ ਆਈ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨਕਲੀ ਦੁੱਧ, ਪਨੀਰ ਅਤੇ ਘਿਓ ਦੀਆਂ ਖਬਰਾਂ ਮਿਲੀਆਂ ਹਨ ਅਤੇ ਇਸ ਬਾਰੇ ਵੀ ਇੱਥੇ ਪਤਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਫਸਲੀ ਬੀਮਾ ਯੋਜਨਾ ਲਾਗੂ ਕੀਤੀ ਹੋਈ ਹੈ ਪਰ ਇੱਥੇ ਪੰਜਾਬ ਵਿੱਚ ਕਿਸਾਨਾਂ ਨੂੰ ਇਸ ਦਾ ਲਾਭ ਨਹੀਂ ਮਿਲ ਰਿਹਾ। ਸੂਬਾ ਸਰਕਾਰ ਵੱਲੋਂ ਵੀ ਇਸ ਮਾਮਲੇ ਵਿੱਚ ਆਪਣੇ ਤਰਫੋਂ ਕੁਝ ਨਹੀਂ ਕੀਤਾ ਗਿਆ ਹੈ। ਉਹਨਾਂ ਆਖਿਆ ਕਿ ਫਸਲੀ ਰਹਿੰਦ ਖੂੰਹਦ ਦਾ ਮਾਮਲਾ ਵੀ ਵੱਡਾ ਵਿਸ਼ਾ ਹੈ। ਕਿਸਾਨਾਂ ਵੱਲੋਂ ਅਜਿਹੀ ਪਰਾਲੀ ਨੂੰ ਸਾੜ ਦਿੱਤਾ ਜਾਂਦਾ, ਜੋ ਪ੍ਰਦੂਸ਼ਣ ਪੈਦਾ ਕਰਦੀ ਹੈ। ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਐੱਮ ਐੱਸ ਪੀ ਦੇ ਨਾਲ ਇੱਕ ਏਕੜ ਪ੍ਰਤੀ 100 ਰੁਪਏ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਮਦਦ ਦੇਵੇ ਤਾਂ ਇਸ ਨਾਲ ਇਸ ਸਮੱਸਿਆ ਹੱਲ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਸਾਰੀਆਂ ਸਮੱਸਿਆਵਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਰਿਪੋਰਟ ਸਰਕਾਰ ਨੂੰ ਦਿੱਤੀ ਜਾਵੇਗੀ।

Advertisement

ਅਮਰੀਕਾ ਅਤੇ ਭਾਰਤ ਵਿਚਾਲੇ ਖੇਤੀ ਉਤਪਾਦਾਂ ਨੂੰ ਲੈ ਕੇ ਹੋਏ ਸਮਝੌਤੇ ਸਬੰਧੀ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਕਮੇਟੀ ਵੱਲੋਂ ਇਸ ਮਾਮਲੇ ’ਤੇ ਵੀ ਵਿਚਾਰ ਕੀਤਾ ਗਿਆ ਹੈ ਅਤੇ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਹ ਸਮਝੌਤਾ ਭਾਰਤ ਦੇ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਆਖਿਆ ਕਿ ਅਮਰੀਕਾ ਵਿੱਚ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਸਬਸਿਡੀਆਂ ਮਿਲਦੀਆਂ ਹਨ, ਜਿਸ ਨਾਲ ਉਨ੍ਹਾਂ ਦੇ ਫਸਲੀ ਉਤਪਾਦਾਂ ਦੀ ਲਾਗਤ ਕੀਮਤ ਘੱਟ ਜਾਂਦੀ ਹੈ ਜਦੋਂ ਕਿ ਭਾਰਤ ਵਿੱਚ ਅਜਿਹਾ ਨਹੀਂ ਹੈ ਅਤੇ ਅਜਿਹੀ ਸਥਿਤੀ ਵਿੱਚ ਭਾਰਤੀ ਕਿਸਾਨਾਂ ਦੇ ਫਸਲੀ ਉਤਪਾਦ ਦੀ ਕੀਮਤ ਉਨ੍ਹਾਂ ਨਾਲੋਂ ਵਧੇਰੇ ਹੋਵੇਗੀ। ਅਜਿਹੀ ਸਥਿਤੀ ਵਿੱਚ ਭਾਰਤੀ ਕਿਸਾਨ ਅਮਰੀਕਾ ਦੇ ਕਿਸਾਨਾਂ ਦਾ ਮੁਕਾਬਲਾ ਨਹੀਂ ਕਰ ਸਕਣਗੇ। ਇਸ ਦੌਰਾਨ ਸੰਸਦੀ ਕਮੇਟੀ ਦੇ ਮੈਂਬਰਾਂ ਨੂੰ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

Advertisement

Advertisement
×