ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਪੈਰੋਲ ਮੰਗੀ
ਸੰਸਦ ਮੈਂਬਰ ਦੇ ਪਿਤਾ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ
Advertisement
‘ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਹੜ੍ਹਾਂ ਦੀ ਭਿਆਨਕ ਸਥਿਤੀ ਦੇ ਮੱਦੇਨਜ਼ਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਘੱਟੋ-ਘੱਟ ਇਕ ਮਹੀਨੇ ਦੀ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਬਤੌਰ ਮੈਂਬਰ ਪਾਰਲੀਮੈਂਟ ਆਪਣੇ ਹਲਕੇ ਦੇ ਲੋਕਾਂ ਨਾਲ ਸੰਕਟ ਦੀ ਘੜੀ ਵਿਚ ਖੜ੍ਹੇ ਹੋ ਕੇ ਸਹਾਇਤਾ ਕਰ ਸਕਣ।
ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਰਾਹੀਂ ਦੇਸ਼ ਦੇ ਗ੍ਰਹਿ ਮੰਤਰੀ ਨੂੰ ਭੇਜੇ ਮੰਗ ਪੱਤਰ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਐਨ.ਐਸ.ਏ. ਅਧੀਨ ਨਜਾਇਜ਼ ਤੌਰ ‘ਤੇ ਪਿਛਲੇ ਤਿੰਨ ਸਾਲ ਤੋਂ ਡਿਬਰੂਗੜ੍ਹ ਦੀ ਜੇਲ੍ਹ ਵਿਚ ਨਜ਼ਰਬੰਦ ਹੈ। ਬਾਪੂ ਤਰਸੇਮ ਸਿੰਘ ਨੇ ਗ੍ਰਹਿ ਮੰਤਰੀ ਕੋਲੋਂ ਮੰਗ ਕੀਤੀ ਕਿ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਘੱਟੋ-ਘੱਟ ਇਕ ਮਹੀਨੇ ਦੀ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਹਲਕੇ ਵਿਚ ਆ ਕੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਖੜ੍ਹ ਸਕਣ ਅਤੇ ਹੋਏ ਨੁਕਸਾਨ ਦਾ ਸਹੀ ਜਾਇਜ਼ਾ ਲੈ ਕੇ ਰਾਹਤ ਕਾਰਜਾਂ ਵਿਚ ਆਪਣੀ ਸੰਵਿਧਾਨਿਕ ਜ਼ਿੰਮੇਵਾਰੀ ਨੂੰ ਨਿਭਾਅ ਸਕਣ।
Advertisement
Advertisement