Parvinder Singh Jhota: ਪਰਵਿੰਦਰ ਦੀ ਹੱਤਿਆ ਦੇ ਵਿਰੋਧ ’ਚ ਮੋਮਬੱਤੀ ਮਾਰਚ
ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਸੇਧੇ; ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ’ਚ ਕਾਂਗਰਸ ਵੱਲੋਂ ਮੋਮਬੱਤੀ ਮਾਰਚ ਕੀਤਾ ਗਿਆ। ਕਾਂਗਰਸੀ ਆਗੂਆਂ ਨੇ ਸੂਬੇ ’ਚ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟ ਕਰਦਿਆਂ ਹੱਤਿਆ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ।
ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਰਾਜ ’ਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਪੰਜਾਬ ’ਚ ਮੌਜੂਦਾ ਹਾਲਾਤ ਇਸ ਦੇ ਉਲਟ ਦਿਖਾਈ ਦੇ ਰਹੇ ਹਨ। ਵਿਧਾਨ ਸਭਾ ਹਲਕੇ ਦੇ ਪ੍ਰਧਾਨ ਉੱਜਵਲ ਪ੍ਰਭਾਕਰ ਦੀ ਅਗਵਾਈ ’ਚ ਕੀਤੇ ਗਏ ਇਸ ਮੋਮਬੱਤੀ ਮਾਰਚ ’ਚ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਸਾਹਿਲ ਵੋਹਰਾ, ਬਲਾਕ ਪ੍ਰਧਾਨ ਪਵਨ, ਕਮਲ ਧਾਲੀਵਾਲ, ਹਨੀ ਧਾਲੀਵਾਲ, ਪੁਸ਼ਪ ਰੱਤੀ, ਸਹਿਜ ਦਰਦੀ, ਧਰੁਵ ਸ਼ਰਮਾ, ਹਰਮਨ ਮਹਿਰਾ, ਅੰਸ਼ ਸ਼ਰਮਾ ਅਤੇ ਬਲਾਕ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਮਾਰਚ ਦੌਰਾਨ ਆਗੂਆਂ ਨੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੇ ਸੂਬੇ ’ਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਦੀ ਮੰਗ ਕੀਤੀ। ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਸਾਹਿਲ ਵੋਹਰਾ ਤੇ ਉੱਜਵਲ ਪ੍ਰਭਾਕਰ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣਾ ਵੀ ਜਾਨਲੇਵਾ ਸਾਬਤ ਹੋ ਰਿਹਾ ਹੈ।

