DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Parwinder Jhota Murder: ਨਾ ਕਿਸੇ ਮੁਲਜ਼ਮ ਨੂੰ, ਨਾ ਕਿਸੇ ਸਾਜ਼ਿਸ਼ ਘਾੜੇ ਨੂੰ ਬਖ਼ਸ਼ਾਂਗੇ: ਮੁੱਖ ਮੰਤਰੀ

ਭਗਵੰਤ ਮਾਨ ਵੱਲੋਂ ਅਮਨ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
CM Bhagwant Mann (File photo)
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸੂਬੇ ਦੇ ਡੀ ਜੀ ਪੀ ਗੌਰਵ ਯਾਦਵ ਨੂੰ ਸਖ਼ਤ ਨਿਰਦੇਸ਼ ਵੀ ਦਿੱਤੇ ਹਨ ਕਿ ਇਸ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾਵੇ। ਅੱਜ ਇੱਕ ਵੀਡੀਓ ਸੁਨੇਹੇ ’ਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਇਸ ਕੇਸ ਦੀ ਜਾਂਚ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਜੇਕਰ ਇਸ ਹੱਤਿਆ ਪਿੱਛੇ ਕੋਈ ਸਾਜ਼ਿਸ਼ ਵੀ ਸਾਹਮਣੇ ਆਈ, ਤਾਂ ਉਸ ਸਾਜ਼ਿਸ਼ਘਾੜੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਇੱਕ ਜਵਾਨ ਪੁੱਤ ਦੇ ਚਲੇ ਜਾਣ ਦਾ ਬਹੁਤ ਦੁੱਖ ਹੈ ਅਤੇ ਅਜਿਹੀ ਘਟਨਾ ਵਾਪਰਨੀ ਨਹੀਂ ਚਾਹੀਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਹੱਤਿਆ ਦੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਹੈ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਦੀ ਪੁਸ਼ਤਪਨਾਹੀ ਨਹੀਂ ਕਰਦੀ ਹੈ ਅਤੇ ਨਾ ਹੀ ਕਦੇ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ’ਤੇ ਭਰੋਸਾ ਕਰਨ ਅਤੇ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਨਸ਼ੇ, ਚਾਹੇ ਉਹ ਮੈਡੀਕਲ/ਕੈਮੀਕਲ ਨਸ਼ਾ ਹੈ ਅਤੇ ਚਾਹੇ ਕੋਈ ਹੋਰ ਨਸ਼ਾ ਹੈ, ਦੇ ਖ਼ਿਲਾਫ਼ ਪੂਰੀ ਤਰ੍ਹਾਂ ਲੜ ਰਹੀ ਹੈ। ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਛੇੜਿਆ ਹੋਇਆ ਹੈ।

Advertisement

Advertisement
×