ਪੱਤਰ ਪ੍ਰੇਰਕ
ਫਗਵਾੜਾ, 15 ਅਕਤੂਬਰ
ਇੱਥੇ ਵਿਜੀਲੈਂਸ ਵਿਭਾਗ ਵੱਲੋਂ ਕੱਲ੍ਹ ਪੰਜ ਹਜ਼ਾਰ ਰੁਪਏ ਦੀ ਵੱਢੀ ਲੈਂਦੇ ਹੋਏ ਕਾਬੂ ਕੀਤੇ ਪਟਵਾਰੀ ਮੇਜਰ ਸਿੰਘ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਵਿਭਾਗ ਦੇ ਸਬ ਇੰਸਪੈਕਟਰ ਪਵਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਨੂੰ ਨੂੰ ਅੱਜ ਪੇਸ਼ ਕਰਨ ਮਗਰੋਂ ਜੇਲ੍ਹ ਭੇਜ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਉਕਤ ਪਟਵਾਰੀ ਵਲੋਂ ਪਿੰਡ ਗੰਡਵਾਂ ਦੇ ਰਵੀ ਕੁਮਾਰ ਤੋਂ ਇਹ ਰਿਸ਼ਵਤ ਲਈ ਸੀ ਜਿਸ ਨੂੰ ਮੌਕੇ ’ਤੇ ਵਿਜੀਲੈਂਸ ਦੀ ਟੀਮ ਨੇ ਕਾਬੂ ਕਰ ਲਿਆ ਸੀ। ਅੱਜ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।