DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬੱਲੋਵਾਲ ਸੌਂਖੜੀ ਵਿੱਚ PAU Kisan Mela ਲਾਇਆ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਲਈ ਲਗਾਏ ਜਾ ਰਹੇ ਕਿਸਾਨ ਮੇਲਿਆਂ ਤਹਿਤ ਅੱਜ ਡਾ. ਦੇਵ ਰਾਜ ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿੱਚ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ...

  • fb
  • twitter
  • whatsapp
  • whatsapp
featured-img featured-img
ਕਿਸਾਨ ਮੇਲੇ ਦਾ ਉਦਘਾਟਨ ਕਰਦੇ ਹੋਏ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ।
Advertisement

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਲਈ ਲਗਾਏ ਜਾ ਰਹੇ ਕਿਸਾਨ ਮੇਲਿਆਂ ਤਹਿਤ ਅੱਜ ਡਾ. ਦੇਵ ਰਾਜ ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿੱਚ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਮੇਲੇ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ ਡਾ. ਰਿਸ਼ੀਪਾਲ ਸਿੰਘ ਨੇ ਕੀਤੀ। ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੀ ਏ ਯੂ ਨੇ ਦੇਸ਼ ਅਤੇ ਪੰਜਾਬ ਦੀ ਕਿਸਾਨੀ ਨੂੰ ਪ੍ਰਫੁੱਲਿਤ ਕਰਨ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਵਾਈਸ ਚਾਂਸਲਰ ਡਾ. ਰਿਸ਼ੀਪਾਲ ਸਿੰਘ ਨੇ ਕਿਹਾ ਕਿ ਮੇਲਿਆਂ ਦਾ ਮੁੱਖ ਉਦੇਸ਼ ‘ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਹੈ ਤਾਂ ਜੋ ਖੇਤੀ ਨੂੰ ਕਾਰੋਬਾਰੀ ਵਿਧੀਆਂ ਨਾਲ ਕੀਤਾ ਜਾ ਸਕੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੀ ਏ ਯੂ ਦੇ ਵਧੀਕ ਨਿਰਦੇਸ਼ਕ ਖੋਜ ਡਾ. ਵਰਿੰਦਰ ਸਿੰਘ ਸੋਹੂ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ,ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ ਨੇ ਵੀ ਸੰਬੋਧਨ ਕੀਤਾ।

Advertisement
Advertisement
×