ਬਲਵਿੰਦਰ ਸਿੰਘ ਭੰਗੂ
ਭੋਗਪੁਰ, 28 ਜੂਨ
ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂ ਅਤੇ ਸੰਗਠਨ ਇੰਚਾਰਜ ਪਰਮਜੀਤ ਕੁਮਾਰ ਪੰਮਾ ਦਾ ਭੋਗਪੁਰ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ‘ਆਪ’ ਆਗੂਆਂ ਨੇ ਸਨਮਾਨ ਕੀਤਾ। ਮਾਰਕੀਟ ਕਮੇਟੀ ਭੋਗਪੁਰ ਦੇ ਦਫਤਰ ਵਿੱਚ ਚੇਅਰਮੈਨ ਪਵਨ ਕੁਮਾਰ ਟੀਨੂ ਨੇ ਇਲਾਕੇ ਦੇ ਲੋਕਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਸੰਘਰਸ਼ ਕਮੇਟੀ ਦੇ ਆਗੂ ਰਾਜਕੁਮਾਰ ਰਾਜਾ ਨੇ ਸਹਿਕਾਰੀ ਖੰਡ ਮਿੱਲ ਭੋਗਪੁਰ ਵਿੱਚ ਲੱਗ ਰਹੇ ਬਾਇਓ ਗੈਸ ਪਲਾਂਟ ਵਿੱਚ ਨੂੰ ਬੰਦ ਕਰਵਾ ਕੇ ਇਹ ਪਲਾਂਟ ਸ਼ਹਿਰ ਤੋਂ ਦੂਰ ਲਗਾਉਣ ਦੀ ਮੰਗ ਕੀਤੀ। ਹਲਕਾ ਇੰਚਾਰਜ ਚੇਅਰਮੈਨ ਪਵਨ ਕੁਮਾਰ ਟੀਨੂ ਨੇ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਗੰਭੀਰ ਮਸਲੇ ਨੂੰ ਸ਼ਾਂਤੀਪੂਰਨ ਢੰਗ ਨਾਲ ਹੱਲ ਕਰਨਗੇ। ਸਹਿਕਾਰੀ ਖੰਡ ਮਿੱਲ ਦੇ ਐੱਮਡੀ ਗੁਰਵਿੰਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਅਦਾਲਤ ਵਿੱਚ 17 ਜੁਲਾਈ ਨੂੰ ਫੈਸਲਾ ਦੀ ਤਰੀਕ ਹੈ ਜੋ ਫੈਸਲਾ ਹੋਵੇਗਾ ਸਾਰੀਆਂ ਧਿਰਾਂ ਮੰਨ ਲੈਣ। ਮਾਰਕੀਟ ਕਮੇਟੀ ਦੇ ਚੇਅਰਮੈਨ ਬਰਕਤ ਰਾਮ ਨੇ ਸਾਰਿਆਂ ਦਾ ਧੰਨਵਾਦ ਕੀਤਾ।