DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

PCA Women's Tournament: Pathankot ਨੇ Tarn Taran ਨੂੰ 28 Runs ਨਾਲ ਹਰਾਇਆ

ਅੰਤਰ ਜ਼ਿਲ੍ਹਾ ਮਹਿਲਾ ਕ੍ਰਿਕਟ ਟੂਰਨਾਮੈਂਟ ਵਿੱਚ 28 ਦੌੜਾਂ ਨਾਲ ਜਿੱਤ ਦਰਜ

  • fb
  • twitter
  • whatsapp
  • whatsapp
featured-img featured-img
ਜੇਤੂ ਟੀਮ ਦੀਆਂ ਖਿਡਾਰਨਾਂ ਪ੍ਰਬੰਧਕਾਂ ਨਾਲ।
Advertisement

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਵੱਲੋਂ ਕਰਵਾਏ ਜਾ ਰਹੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਮਹਿਲਾ ਸੀਨੀਅਰ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਅੱਜ ਇੱਥੇ ਪੀ ਸੀ ਏ ਪਠਾਨਕੋਟ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਰਨ ਤਾਰਨ ਦੀ ਟੀਮ ਨੂੰ 28 ਦੌੜਾਂ ਨਾਲ ਹਰਾ ਦਿੱਤਾ ਹੈ।

ਮੈਚ ਦੌਰਾਨ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਠਾਨਕੋਟ ਦੀ ਟੀਮ ਨੇ 44 ਓਵਰਾਂ ਵਿੱਚ 193 ਦੌੜਾਂ ਦਾ ਸਕੋਰ ਖੜ੍ਹਾ ਕੀਤਾ। ਜਵਾਬ ਵਿੱਚ ਟੀਚੇ ਦਾ ਪਿੱਛਾ ਕਰਨ ਉਤਰੀ ਤਰਨ ਤਾਰਨ ਦੀ ਪੂਰੀ ਟੀਮ 45.1 ਓਵਰਾਂ ਵਿੱਚ 165 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਤਰ੍ਹਾਂ ਪਠਾਨਕੋਟ ਨੇ ਇਹ ਮੁਕਾਬਲਾ ਆਪਣੇ ਨਾਂ ਕਰ ਲਿਆ।

Advertisement

ਪਠਾਨਕੋਟ ਦੀ ਖਿਡਾਰਣ ਰੈਣਾ ਨੇ ਸ਼ਾਨਦਾਰ ਹਰਫਨਮੌਲਾ ਪ੍ਰਦਰਸ਼ਨ ਕਰਦਿਆਂ 39 ਦੌੜਾਂ ਬਣਾਈਆਂ ਅਤੇ ਦੋ ਵਿਕਟਾਂ ਵੀ ਹਾਸਲ ਕੀਤੀਆਂ। ਦੂਜੇ ਪਾਸੇ ਪ੍ਰਾਚੀ ਨੇ ਘਾਤਕ ਗੇਂਦਬਾਜ਼ੀ ਕਰਦਿਆਂ ਚਾਰ ਵਿਕਟਾਂ ਝਟਕਾਈਆਂ ਅਤੇ ਤਰਨ ਤਾਰਨ ਦੀਆਂ ਬੱਲੇਬਾਜ਼ਾਂ ਨੂੰ ਸਮੇਟਣ ਵਿੱਚ ਅਹਿਮ ਭੂਮਿਕਾ ਨਿਭਾਈ। ਪੀ ਸੀ ਏ ਪਠਾਨਕੋਟ ਦੇ ਸਕੱਤਰ ਸੰਨੀ ਮਹਾਜਨ ਨੇ ਟੀਮ ਨੂੰ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਖਿਡਾਰਨਾਂ ਅਗਲੇ ਮੁਕਾਬਲਿਆਂ ਵਿੱਚ ਵੀ ਅਜਿਹਾ ਪ੍ਰਦਰਸ਼ਨ ਜਾਰੀ ਰੱਖਣਗੀਆਂ।

Advertisement

Advertisement
×