ਪੈਨਸ਼ਨਰਾਂ ਵੱਲੋਂ ਐੱਸਡੀਐੱਮ ਨੂੰ ਮੰਗ ਪੱਤਰ
ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਅਗਵਾਈ ’ਚ ਐਸ ਡੀ ਐਮ ਜਸ਼ਨਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ। ਜਿਸ ’ਚ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਨਿਪਟਾਰਾ ਗੱਲਬਾਤ ਰਾਹੀਂ ਕਰਨ ਲਈ ਕਿਹਾ ਗਿਆ ਤੇ ਚੇਤਾਨਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਵਲੋਂ 15 ਸਤੰਬਰ ਤੱਕ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਆਗੂਆਂ ਨਾਲ ਮੰਗਾਂ ਦੇ ਨਿਪਟਾਰੇ ਲਈ ਕੋਈ ਗੱਲਬਾਤ ਨਹੀਂ ਕੀਤੀ ਤਾਂ 17 ਸਤੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਦੱਸਿਆ ਕਿ ਮਜ਼ਦੂਰ ਵਿਰੋਧੀ ਚਾਰ ਕਿਰਤ ਕੋਡਾਂ ਨੂੰ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨ ਬਹਾਲ ਕੀਤੇ ਜਾਣ, ਪੀ ਐਫ ਆਰ ਡੀ ਏ ਐਕਟ ਸਮਾਪਤ ਕੀਤਾ ਜਾਵੇ ਤੇ ਹਰ ਵਰਗ ਦੇ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਲਾਗੂ ਕਰਨ, ਪੇਅ ਕਮਿਸ਼ਨ, ਸਟੇਟ ਪੇਅ ਕਮਿਸ਼ਨ ਸਥਾਪਿਤ ਕਰਕੇ ਅੱਠਵੇਂ ਪੇਅ ਕਮਿਸ਼ਨ ਦੇ ਲਾਭ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਕੇਂਦਰ ਦੇ ਅੱਠਵੇਂ ਪੇਅ ਕਮਿਸ਼ਨ ਦੀ ਤਰਜ਼ ’ਤੇ ਦੇਣਾ ਤੇ ਹਰੇਕ ਪੰਜ ਸਾਲ ਬਾਅਦ ਪੇ ਕਮਿਸ਼ਨ ਰਾਹੀਂ ਪੇਅ ਦੀ ਦੁਹਰਾਈ ਨੂੰ ਯਕੀਨੀ ਬਣਾਇਆ ਜਾਵੇ, ਡੀ.ਏ ਕੇਂਦਰੀ ਪੈਟਰਨ ਤੇ 55 ਫ਼ੀਸਦ ਕੀਤਾ ਜਾਵੇ ਤੇ ਰੋਕਿਆ ਹੋਇਆ, 13 ਫੀਸਦ ਡੀ ਏ ਤੁਰੰਤ ਜਾਰੀ ਕੀਤਾ ਜਾਵੇ।