ਕਾਰ ’ਚ ਸਵਾਰ ਨੌਜਵਾਨਾਂ ਵੱਲੋਂ ਲੋਕਾਂ ਦੀ ਕੁੱਟਮਾਰ

ਕਾਰ ’ਚ ਸਵਾਰ ਨੌਜਵਾਨਾਂ ਵੱਲੋਂ ਲੋਕਾਂ ਦੀ ਕੁੱਟਮਾਰ

ਗੁੱਸੇ ਵਿਚ ਆਏ ਲੋਕਾਂ ਵੱਲੋਂ ਤੋੜੀ ਗਈ ਕਾਰ।

ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਦਸੰਬਰ

ਇੱਥੋਂ ਦੇ ਫੁੱਟਬਾਲ ਚੌਕ ਵਿਚ ਕਾਰ ’ਚ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਬੇਸਬਾਲ ਅਤੇ ਬੱਲੇ ਨਾਲ ਲੋਕਾਂ ਦੀ ਕੁੱਟਮਾਰ ਕੀਤੀ। ਲੰਘੀ ਰਾਤ ਵਾਪਰੀ ਇਸ ਘਟਨਾ ਕਾਰਨ ਇਲਾਕੇ ’ਚ ਸਹਿਮ ਫੈਲ ਗਿਆ। ਜਦੋਂ ਲੋਕਾਂ ਨਾਲ ਇਹ ਨੌਜਵਾਨ ਕੁੱਟਮਾਰ ਕਰ ਰਹੇ ਸਨ ਤਾਂ ਕੁਝ ਬੰਦਿਆਂ ਨੇ ਹਿੰਮਤ ਕਰ ਕੇ ਉਨ੍ਹਾਂ ਵਿਚੋਂ ਇਕ ਨੌਜਵਾਨ ਨੂੰ ਫੜ ਲਿਆ ਜਦੋਂਕਿ ਚਾਰ ਨੌਜਵਾਨ ਕਾਰ ਨੂੰ ਉੱਥੇ ਛੱਡ ਕੇ ਦੌੜ ਗਏ। ਗੁੱਸੇ ਵਿਚ ਆਏ ਲੋਕਾਂ ਨੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਲੋਕ ਉਦੋਂ ਹੈਰਾਨ ਹੋ ਗਏ ਜਦੋਂ ਕਾਰ ਵਿਚ ਦਾਤਰ ਸਣੇ ਹੋਰ ਤੇਜ਼ਧਾਰ ਹਥਿਆਰ ਵੀ ਰੱਖੇ ਹੋਏ ਦੇਖੇ।

ਇਸ ਘਟਨਾ ਦੇ ਚਸ਼ਮਦੀਦ ਗਵਾਹਾਂ ਦਾ ਕਹਿਣਾ ਸੀ ਕਿ ਫੁੱਟਬਾਲ ਚੌਕ ਵਿਚ ਇਕ ਕਾਰ ਆਈ ਜਿਸ ਵਿਚ ਪੰਜ ਨੌਜਵਾਨ ਸਵਾਰ ਸਨ। ਇਸ ਕਾਰ ਨੇ ਪਹਿਲਾਂ ਅੱਗੇ ਜਾ ਰਹੇ ਆਟੋ ਨੂੰ ਟੱਕਰ ਮਾਰੀ। ਇਸੇ ਦੌਰਾਨ ਕਾਰ ਵਿਚੋਂ ਚਾਰ ਨੌਜਵਾਨ ਨਿਕਲੇ, ਉਨ੍ਹਾਂ ਦੇ ਹੱਥਾਂ ਵਿਚ ਡੰਡੇ, ਬੇਸਬਾਲ ਤੇ ਬੱਲੇ ਫੜੇ ਹੋਏ ਸਨ। ਉਨ੍ਹਾਂ ਨੇ ਆਟੋ ਚਾਲਕ ਨਾਲ ਕੁੱਟਮਾਰ ਕੀਤੀ। ਜਦੋਂ ਆਟੋ ਚਾਲਕ ਨੂੰ ਛੁਡਾਉਣ ਲਈ ਲੋਕ ਆਏ ਤਾਂ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਗਈ। ਇਸੇ ਦੌਰਾਨ ਲੋਕਾਂ ਨੇ ਇਕ ਗੁੰਡੇ ਨੂੰ ਫੜ ਲਿਆ ਤੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਮੌਕੇ ’ਤੇ ਪਹੁੰਚੀ ਪੁਲੀਸ ਫੜੇ ਗਏ ਨੌਜਵਾਨ ਨੂੰ ਆਪਣੇ ਨਾਲ ਲੈ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All