DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੌਕਾਪ੍ਰਸਤਾਂ ਨੂੰ ਲੋਕ ਬਖ਼ਸ਼ਣਗੇ ਨਹੀਂ: Deputy Speaker Rouri

ਭਾਜਪਾ ’ਚ ਸ਼ਾਮਲ ਹੋਣ ਵਾਲੇ ‘ਆਪ’ ਸੰਸਦ ਮੈਂਬਰਾਂ ਖ਼ਿਲਾਫ਼ ਪ੍ਰਦਰਸ਼ਨ

  • fb
  • twitter
  • whatsapp
  • whatsapp
featured-img featured-img
ਗੜ੍ਹਸ਼ੰਕਰ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਹੋਰ।
Advertisement

ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ‘ਆਪ’ ਆਗੂਆਂ ਖ਼ਿਲਾਫ਼ ਅੱਜ ਗੜ੍ਹਸ਼ੰਕਰ ਦੇ ਬੰਗਾ ਚੌਕ ਵਿੱਚ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਵਰਕਰਾਂ ਨੇ ਦੋਸ਼ ਲਗਾਇਆ ਕਿ ਜਿਹੜੇ ਆਗੂਆਂ ’ਤੇ ਪਾਰਟੀ ਨੇ ਭਰੋਸਾ ਕੀਤਾ, ਉਨ੍ਹਾਂ ਨੇ ਆਪਣੇ ਨਿੱਜੀ ਲਾਭ ਲਈ ਪਾਰਟੀ ਛੱਡ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਡਿਪਟੀ ਸਪੀਕਰ ਸ੍ਰੀ ਰੌੜੀ ਨੇ ਕਿਹਾ ਕਿ ਕੁਝ ਆਗੂ ਸਿਰਫ ਸੱਤਾ ਦੇ ਲਾਲਚ ਵਿੱਚ ਪਾਰਟੀਆਂ ਬਦਲ ਰਹੇ ਹਨ, ਜੋ ਲੋਕਤੰਤਰ ਅਤੇ ਲੋਕਾਂ ਦੇ ਭਰੋਸੇ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕਾਪਰਸਤ ਆਗੂਆਂ ਨੂੰ ਆਉਣ ਵਾਲੇ ਸਮੇਂ ਵਿੱਚ ਲੋਕ ਠੋਕਵਾਂ ਜਵਾਬ ਦੇਣਗੇ। ਅੰਤ ਵਿੱਚ ਸਾਰੇ ਵਰਕਰਾਂ ਨੇ ਇਕਜੁਟਤਾ ਦਾ ਸੰਦੇਸ਼ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਹੋਰ ਜ਼ੋਰ ਸ਼ੋਰ ਨਾਲ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸਮੂਹ ਵਿੰਗਾਂ ਦੇ ਅਹੁਦੇਦਾਰ ਅਤੇ ਪਾਰਟੀ ਵਰਕਰ ਹਾਜ਼ਰ ਸਨ |

Advertisement
Advertisement
×