ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ
ਸੰਯੁਕਤ ਕਿਸਾਨ ਮੋਰਚਾ ਗ਼ੈਰ-ਰਾਜਨੀਤਕ ਦੇ ਸੱਦੇ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂ ਗੁਰਭੇਜ ਸਿੰਘ, ਸੋਨੂ ਮਾਹਲ, ਅੰਗਰੇਜ਼ ਸਿੰਘ ਚਾਟੀਵਿੰਡ, ਗੁਰਪ੍ਰੀਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਕਿਸਾਨਾਂ ਦੀਆਂ ਲਟਕੀਆਂ ਮੰਗਾਂ ਦੇ ਸਬੰਧ ਵਿੱਚ ਮੰਗ ਪੱਤਰ ਦਿੱਤਾ ਗਿਆ। ਕਿਸਾਨ...
ਸੰਯੁਕਤ ਕਿਸਾਨ ਮੋਰਚਾ ਗ਼ੈਰ-ਰਾਜਨੀਤਕ ਦੇ ਸੱਦੇ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂ ਗੁਰਭੇਜ ਸਿੰਘ, ਸੋਨੂ ਮਾਹਲ, ਅੰਗਰੇਜ਼ ਸਿੰਘ ਚਾਟੀਵਿੰਡ, ਗੁਰਪ੍ਰੀਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਕਿਸਾਨਾਂ ਦੀਆਂ ਲਟਕੀਆਂ ਮੰਗਾਂ ਦੇ ਸਬੰਧ ਵਿੱਚ ਮੰਗ ਪੱਤਰ ਦਿੱਤਾ ਗਿਆ। ਕਿਸਾਨ ਆਗੂ ਨਿਰਵੈਲ ਸਿੰਘ ਮਹਿਮਾ, ਬਖਸ਼ੀਸ ਸਿੰਘ, ਸਤਨਾਮ ਸਿੰਘ ਜੰਡਿਆਲਾ ਨੇ ਕਿਹਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਸਥਾਨਕ ਦਫ਼ਤਰ ਵਿੱਚ ਮੈਂਬਰ ਐੱਸ ਐੱਸ ਬੋਰਡ ਨਰੇਸ਼ ਪਾਠਕ ਨੇ ਮੰਗ ਪੱਤਰ ਪ੍ਰਾਪਤ ਕੀਤਾ। ਕਿਸਾਨ ਆਗੂਆਂ ਨੇ ਦੱਸਿਆ ਅੱਜ ਸਾਰੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਵਿਧਾਇਕਾਂ, ਕੈਬਨਿਟ ਮੰਤਰੀਆਂ ਨੂੰ ਕਿਸਾਨ ਆਗੂਆਂ ਮੰਗ ਪੱਤਰ ਦਿੱਤੇ ਹਨ। ਇਨ੍ਹਾਂ ਵਿੱਚ ਮੁੱਖ ਮੰਗਾਂ ਬਿਜਲੀ ਸੋਧ ਬਿੱਲ 2025, ਹੜ੍ਹਾਂ ਦਾ ਮੁਆਵਜ਼ਾ, ਕਰ ਮੁਕਤ ਵਪਾਰ ਸੀਡ ਐਕਟ ਰੱਦ ਕਰਨ, ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਆਦਿ ਸ਼ਾਮਲ ਹਨ। ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਗੁਰਸਾਹਿਬ ਸਿੰਘ ਚਾਟੀਵਿੰਡ, ਰੁਪਿੰਦਰਜੀਤ ਸਿੰਘ ਸੁਲਤਾਨਵਿੰਡ, ਹਰਪਾਲ ਸਿੰਘ ਝੀਤੇ, ਡਾ. ਹਰਜੀਤ ਸਿੰਘ ਨੇ ਕਿਹਾ ਕੇਂਦਰ ਸਰਕਾਰ ਪੂੰਜੀਪਤੀਆਂ ਨੂੰ ਫ਼ਾਇਦੇ ਦੇਣ ਵਿੱਚ ਰੁੱਝੀ ਹੋਈ ਹੈ।

