DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਫਗਵਾੜਾ ਬਲਾਕ ਹਨ੍ਹੇਰੇ ’ਚ; ਪਾਣੀ ਦਾ ਸੰਕਟ ਗਹਿਰਾਇਆ

ਲੋਕਾਂ ਨੇ ਸੜਕਾਂ ’ਤੇ ਉਤਰ ਕੇ ਕੀਤਾ ਰੋਸ ਪ੍ਰਦਰਸ਼ਨ: ਹੁਸ਼ਿਆਰਪੁਰ ਰੋਡ ਬਿਜਲੀ ਘਰ ਅੱਗੇ ਘਿਰਾਓ

  • fb
  • twitter
  • whatsapp
  • whatsapp
featured-img featured-img
ਫਗਵਾੜਾ ਹੁਸ਼ਿਆਰਪੁਰ ਰੋਡ ’ਤੇ ਬਿਜਲੀ ਘਰ ਬਾਹਰ ਧਰਨਾ ਲੱਗਾ ਕੇ ਨਾਅਰੇਬਾਜੀ ਕਰਦੇ ਹੋਏ ਲੋਕ।-ਫ਼ੋਟੋ: ਚਾਨਾ
Advertisement

ਪੰਜਾਬ ’ਚ ਬਿਜਲੀ ਕਾਮਿਆਂ ਦੀ ਚੱਲ ਰਹੀ ਹੜਤਾਲ ਦਾ ਅਸਰ ਹੁਣ ਫਗਵਾੜਾ ਬਲਾਕ ’ਚ ਵੀ ਗੰਭੀਰ ਰੂਪ ’ਚ ਸਾਹਮਣੇ ਆਉਣ ਲੱਗਾ ਹੈ। ਸ਼ਹਿਰ ਅਤੇ ਆਸ-ਪਾਸ ਦੇ ਕਈ ਇਲਾਕਿਆਂ ’ਚ ਬਿਜਲੀ ਦੀ ਸਪਲਾਈ ਲੰਬੇ ਸਮੇਂ ਤੋਂ ਠੱਪ ਰਹਿਣ ਕਾਰਨ ਲੋਕਾਂ ਦਾ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਬਿਜਲੀ ਨਾ ਹੋਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਗਈ ਹੈ, ਜਿਸ ਨਾਲ ਘਰਾਂ ’ਚ ਪੀਣ ਵਾਲੇ ਪਾਣੀ ਅਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਭਾਰੀ ਕਮੀ ਪੈਦਾ ਹੋ ਗਈ ਹੈ। ਇਸ ਤੋਂ ਇਲਾਵਾ ਭਿਆਨਕ ਗਰਮੀ ਅਤੇ ਹੁੰਮਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਸਥਿਤੀ ਤੋਂ ਨਾਰਾਜ਼ ਮੁਹੱਲਾ ਧਰਮਕੋਟ ਦੇ ਵਸਨੀਕਾਂ ਨੇ ਐਤਵਾਰ ਨੂੰ ਹੁਸ਼ਿਆਰਪੁਰ ਰੋਡ ਸਥਿਤ ਬਿਜਲੀ ਘਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਕਰਦਿਆਂ ਕੌਂਸਲਰ ਵੀਰਾ ਰਾਮ ਵਲਜੌਤ ਨੇ ਕਿਹਾ ਕਿ ਇਲਾਕੇ ’ਚ ਕੱਲ੍ਹ ਤੋਂ ਬਿਜਲੀ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਪਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਲੋਕ ਆਪਣੀ ਸਮੱਸਿਆ ਲੈ ਕੇ ਬਿਜਲੀ ਘਰ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਹੜਤਾਲ ਦਾ ਹਵਾਲਾ ਦੇ ਕੇ ਕੋਈ ਠੋਸ ਜਵਾਬ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਬਿਜਲੀ ਨਾ ਹੋਣ ਕਾਰਨ ਘਰਾਂ ’ਚ ਪਾਣੀ ਨਹੀਂ ਆ ਰਿਹਾ, ਇਨਵਰਟਰ ਵੀ ਜਵਾਬ ਦੇ ਚੁੱਕੇ ਹਨ ਅਤੇ ਲੋਕਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

Advertisement

ਫਗਵਾੜਾ ਹੁਸ਼ਿਆਰਪੁਰ ਰੋਡ ’ਤੇ ਬਿਜਲੀ ਘਰ ਬਾਹਰ ਧਰਨਾ ਲੱਗਾ ਕੇ ਨਾਅਰੇਬਾਜੀ ਕਰਦੇ ਹੋਏ ਲੋਕ।-ਫ਼ੋਟੋ: ਚਾਨਾ
ਫਗਵਾੜਾ ਹੁਸ਼ਿਆਰਪੁਰ ਰੋਡ ’ਤੇ ਬਿਜਲੀ ਘਰ ਬਾਹਰ ਧਰਨਾ ਲੱਗਾ ਕੇ ਨਾਅਰੇਬਾਜੀ ਕਰਦੇ ਹੋਏ ਲੋਕ।-ਫ਼ੋਟੋ: ਚਾਨਾ

ਦੂਜੇ ਪਾਸੇ ਫਗਵਾੜਾ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਵੀ ਬਿਜਲੀ ਸਪਲਾਈ ਬਹਾਲ ਨਾ ਹੋਣ ਦੇ ਰੋਸ ਵਜੋਂ ਭੁੱਲਾਰਾਈ ਚੌਂਕ ਵਿੱਚ ਟਰਾਲੀਆਂ ਲਗਾ ਕੇ ਸੜਕ ਜਾਮ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕਈ-ਕਈ ਘੰਟਿਆਂ ਤੋਂ ਬਿਜਲੀ ਗਾਇਬ ਹੈ, ਜਿਸ ਕਾਰਨ ਘਰਾਂ ਵਿੱਚ ਰਹਿਣਾ ਮੁਸ਼ਕਿਲ ਹੋ ਗਿਆ ਹੈ। ਬਿਜਲੀ ਨਾ ਹੋਣ ਕਾਰਨ ਪੱਖੇ, ਕੂਲਰ ਅਤੇ ਹੋਰ ਜ਼ਰੂਰੀ ਬਿਜਲੀ ਉਪਕਰਨ ਬੰਦ ਪਏ ਹਨ, ਜਦਕਿ ਛੋਟੇ ਕਾਰੋਬਾਰ ਅਤੇ ਦੁਕਾਨਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ।

Advertisement

ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਕਾਮਿਆਂ ਦੀ ਹੜਤਾਲ ਨਾਲ ਪੈਦਾ ਹੋਏ ਸੰਕਟ ਦਾ ਤੁਰੰਤ ਹੱਲ ਕੱਢਿਆ ਜਾਵੇ ਅਤੇ ਫਗਵਾੜਾ ਬਲਾਕ ਸਮੇਤ ਪ੍ਰਭਾਵਿਤ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਜਲਦ ਤੋਂ ਜਲਦ ਬਹਾਲ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਇਸ ਭਾਰੀ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ।

Advertisement
×