DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Phagwara: ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ; ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸ਼ੱਕ

ਬੀ ਐੱਨ ਐੱਸ ਦੀ ਧਾਰਾ 105 ਤਹਿਤ ਕਾਰਵਾਈ ਸ਼ੁਰੂ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਫਗਵਾੜਾ ਦੀ ਛੱਜ ਕਾਲੋਨੀ ਵਿੱਚ ਬੁੱਧਵਾਰ ਨੂੰ ਕੂੜੇ ਦੇ ਢੇਰ ਕੋਲ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ ਵਿੱਚ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੂੰ ਸ਼ੱਕ ਹੈ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਦੀ ਜ਼ਿਆਦਾ ਮਾਤਰਾ (ਓਵਰਡੋਜ਼) ਲੈਣ ਕਾਰਨ ਹੋਈ ਹੋ ਸਕਦੀ ਹੈ।

ਸੂਚਨਾ ਮਿਲਦੇ ਹੀ ਐੱਸ ਪੀ ਫਗਵਾੜਾ ਮਾਧਵੀ ਸ਼ਰਮਾ ਪੁਲੀਸ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਮੁੱਢਲੀ ਜਾਂਚ ਸ਼ੁਰੂ ਕੀਤੀ। ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ ਗਿਆ, ਜਿੱਥੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।

Advertisement

ਸਿਵਲ ਹਸਪਤਾਲ ਦੇ ਡਾ. ਨਰੇਸ਼ ਕੁੰਦਰਾ ਨੇ ਦੱਸਿਆ ਕਿ ਅਣਪਛਾਤੇ ਨੌਜਵਾਨ ਦੀ ਲਾਸ਼ ਨੂੰ 72 ਘੰਟਿਆਂ ਤੱਕ ਪਛਾਣ ਲਈ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ, ਤਾਂ ਜੋ ਉਸ ਦੇ ਪਰਿਵਾਰਕ ਮੈਂਬਰ ਜਾਂ ਜਾਣਕਾਰ ਉਸ ਦੀ ਪਛਾਣ ਕਰ ਸਕਣ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਦੌਰਾਨ ਪਛਾਣ ਨਾ ਹੋਣ ਦੀ ਸੂਰਤ ਵਿੱਚ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

ਇਸ ਸਬੰਧੀ ਗੱਲਬਾਤ ਕਰਦਿਆਂ ਐੱਸ ਪੀ ਮਾਧਵੀ ਸ਼ਰਮਾ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦਾ ਸ਼ੱਕ ਹੈ, ਪਰ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ’ਤੇ ਨਕੇਲ ਕੱਸਣ ਲਈ ਬਦਨਾਮ ਛੱਜ ਕਾਲੋਨੀ ਇਲਾਕੇ ਵਿੱਚ ਵਿਸ਼ੇਸ਼ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਐੱਸ ਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (ਬੀ ਐੱਨ ਐੱਸ) ਦੀ ਧਾਰਾ 105 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਮ੍ਰਿਤਕ ਦੀ ਪਛਾਣ ਕਰਨ ਅਤੇ ਮੌਤ ਦੇ ਅਸਲ ਹਾਲਾਤਾਂ ਦਾ ਪਤਾ ਲਗਾਉਣ ਲਈ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

Advertisement
×