DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Phagwara: ਸੁਨਿਆਰੇ 'ਤੇ ਦਾਤਰ ਨਾਲ ਹਮਲਾ ਕਰਕੇ ਲੱਖਾਂ ਦੀ ਨਕਦੀ ਤੇ ਸੋਨਾ ਲੁੱਟਿਆ

ਜ਼ਖਮੀ ਹਾਲਤ ਵਿੱਚ ਪੀੜਤ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ

  • fb
  • twitter
  • whatsapp
  • whatsapp
featured-img featured-img
ਫਗਵਾੜਾ ਹਸਪਤਾਲ ’ਚ ਇਲਾਜ ਅਧੀਨ ਗੁਰਜੀਤ ਸਿੰਘ।-ਫ਼ੋਟੋ: ਚਾਨਾ
Advertisement
ਇੱਥੋਂ ਦੇ ਪਲਾਹੀ ਰੋਡ ’ਤੇ ਅੱਜ ਸ਼ਾਮ ਇੱਕ ਚਿੱਟੇ ਰੰਗ ਦੀ ਸਵਿਫ਼ਟ ਕਾਰ ਵਿੱਚ ਸਵਾਰ 3-4 ਹਥਿਆਰਬੰਦ ਨੌਜਵਾਨਾਂ ਨੇ ਐਕਟਿਵਾ 'ਤੇ ਜਾ ਰਹੇ ਇੱਕ ਸੁਨਿਆਰੇ ਅਤੇ ਮਨੀ ਚੇਂਜਰ ਨੂੰ ਆਪਣਾ ਨਿਸ਼ਾਨਾ ਬਣਾਇਆ। ਲੁਟੇਰਿਆਂ ਨੇ ਰਿਵਾਲਵਰ ਦਿਖਾ ਕੇ ਉਸ ਨੂੰ ਡਰਾਇਆ ਅਤੇ ਦਾਤਰ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਹਮਲਾਵਰ ਉਸ ਕੋਲੋਂ 5 ਤੋਂ 7 ਲੱਖ ਰੁਪਏ ਦੀ ਨਕਦੀ ਅਤੇ 10 ਤੋਂ 12 ਤੋਲੇ ਸੋਨਾ ਲੁੱਟ ਕੇ ਫ਼ਰਾਰ ਹੋ ਗਏ।

ਜ਼ਖ਼ਮੀ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ, ਵਾਸੀ ਮਨਸਾ ਦੇਵੀ ਨਗਰ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਬਾਅਦ ਵਿੱਚ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।

Advertisement

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਿੰਡ ਪਲਾਹੀ ਵਿਖੇ ਸੁਨਿਆਰੇ ਅਤੇ ਮਨੀ ਚੇਂਜਰ ਦੀ ਦੁਕਾਨ ਹੈ। ਬੁੱਧਵਾਰ ਸ਼ਾਮ ਨੂੰ ਉਸ ਦਾ ਭਰਾ ਦੁਕਾਨ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਨੇੜੇ ਪਹੁੰਚਿਆ ਤਾਂ ਸਿਲਵਰ ਰੰਗ ਦੀ ਸਵਿਫ਼ਟ ਕਾਰ ਵਿੱਚ ਸਵਾਰ 3-4 ਨੌਜਵਾਨਾਂ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ।
Advertisement

ਉਸ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਪਹਿਲਾਂ ਉਸ ਦੇ ਭਰਾ ਨੂੰ ਪਿਸਤੌਲ ਦਿਖਾ ਕੇ ਡਰਾਇਆ ਅਤੇ ਫਿਰ ਦਾਤਰ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਹ ਨਕਦੀ ਤੇ ਸੋਨਾ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
×