ਪ੍ਰਸ਼ਾਸਨ ਵੱਲੋਂ ਫਗਵਾੜਾ ਦੀ ਸ਼ੂਗਰ ਮਿੱਲ ਸੀਲ
ਪੱਤਰ ਪ੍ਰੇਰਕ ਫਗਵਾੜਾ, 30 ਸਤੰਬਰ ਸ਼ੂਗਰ ਮਿੱਲ ਵੱਲ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਇਆ ਧਰਨਾ ਅੱਜ ਚੌਥੇ ਦਨਿ ਵੀ ਜਾਰੀ ਰਿਹਾ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੌਕੇ ’ਤੇ ਪੁੱਜ ਕੇ ਮਿੱਲ ਨੂੰ ਸੀਲ ਕਰ ਦਿੱਤਾ ਗਿਆ ਜਿਸ...
Advertisement
ਪੱਤਰ ਪ੍ਰੇਰਕ
ਫਗਵਾੜਾ, 30 ਸਤੰਬਰ
Advertisement
ਸ਼ੂਗਰ ਮਿੱਲ ਵੱਲ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਇਆ ਧਰਨਾ ਅੱਜ ਚੌਥੇ ਦਨਿ ਵੀ ਜਾਰੀ ਰਿਹਾ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੌਕੇ ’ਤੇ ਪੁੱਜ ਕੇ ਮਿੱਲ ਨੂੰ ਸੀਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਕਿਸਾਨਾਂ ਨੇ ਵੀ ਧਰਨੇ ਨੂੰ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਮੁਹਾਲੀ ਵਿਖੇ ਪਿਛਲੇ ਦਨਿੀ ਕਿਸਾਨਾਂ ਤੇ ਸਰਕਾਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਅਗਲੇ ਹੁਕਮਾਂ ਤੱਕ ਮਿੱਲ ਨੂੰ ਸੀਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ।ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਗੁਰਪਾਲ ਸਿੰਘ ਪਾਲਾ ਮੌਲੀ ਨੇ ਕਿਹਾ ਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਇਹ ਮਿੱਲ ਤਦ ਹੀ ਚੱਲੇਗੀ ਜਦੋਂ ਉਨ੍ਹਾਂ ਦੇ ਖਾਤਿਆਂ ’ਚ ਪੈਸੇ ਆ ਜਾਣਗੇ।
Advertisement