ਫਿਲੌਰ: ਰੰਧਾਵਾ ਨੇ ਹਾਈਟੈੱਕ ਨਾਕੇ ’ਤੇ ਡਿਊਟੀ ’ਚ ਕੁਤਾਹੀ ਕਰਨ ਵਾਲੇ ਤਿੰਨ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਫਿਲੌਰ: ਰੰਧਾਵਾ ਨੇ ਹਾਈਟੈੱਕ ਨਾਕੇ ’ਤੇ ਡਿਊਟੀ ’ਚ ਕੁਤਾਹੀ ਕਰਨ ਵਾਲੇ ਤਿੰਨ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਸਰਬਜੀਤ ਸਿੰਘ ਗਿੱਲ

ਫਿਲੌਰ, 28 ਅਕਤੂਬਰ

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਤਲੁਜ ਦਰਿਆ ਦੇ ਨਜ਼ਦੀਕ ਹਾਈਟੈੱਕ ਨਾਕੇ ’ਤੇ ਲੰਘਣ ਵੇਲੇ ਅਚਾਨਕ ਪੜਤਾਲ ਕੀਤੀ। ਪੜਤਾਲ ਕਰਨ ਮਗਰੋਂ ਜਲੰਧਰ ਦਿਹਾਤੀ ਪੁਲੀਸ ਦੇ ਮੁਖੀ ਨੂੰ ਫ਼ੋਨ ’ਤੇ ਤਿੰਨ ਪੁਲੀਸ ਮੁਲਾਜ਼ਮਾਂ ਨੂੰ ਡਿਊਟੀ ’ਚ ਕਥਿਤ ਤੌਰ ’ਤੇ ਕੀਤੀ ਕੁਤਾਹੀ ਕਾਰਨ ਮੁਅੱਤਲ ਕਰਨ ਨੂੰ ਕਿਹਾ। ਨਾਕੇ ’ਤੇ ਡਿਊਟੀ ਦੌਰਾਨ ਇਨ੍ਹਾਂ ਮੁਲਾਜ਼ਮਾਂ ਵਲੋਂ ਕਥਿਤ ਤੌਰ ’ਤੇ ਢਿੱਲ ਵਰਤੀ ਗਈ ਸੀ, ਜਿਸ ਕਾਰਨ ਡਿਪਟੀ ਸੀਐੱਮ ਨੇ ਮੁਅੱਤਲ ਕਰਨ ਨੂੰ ਕਿਹਾ। ਇਸ ਦੌਰਾਨ ਹਾਜ਼ਰ ਮੁਲਾਜ਼ਮ ਨੇ ਕਿਹਾ ਕਿ ਉਹ ਚੌਵੀਂ ਘੰਟੇ ਲਗਾਤਾਰ ਡਿਊਟੀ ਦਿੰਦੇ ਹਨ। ਅੱਜ ਜਦੋਂ ਪੰਜਾਬ ਦੇ ਉਪ ਮੁੱਖ ਮੰਤਰੀ ਪੜਤਾਲ ਕਰਨ ਪੁੱਜੇ ਤਾਂ ਉਹ ਸ਼ੂਗਰ ਦਾ ਮਰੀਜ਼ ਹੋਣ ਕਾਰਨ ਪਿਸ਼ਾਬ ਕਰਨ ਗਿਆ ਸੀ ਪਰ ਗੱਡੀਆਂ ਰੁਕਦੀਆਂ ਦੇਖ ਉਹ ਤੁਰੰਤ ਹਾਜ਼ਰ ਹੋ ਗਿਆ ਸੀ। ਇਸ ਦੌਰਾਨ ਹੀ ਇਕ ਹੋਰ ਮੁਲਾਜ਼ਮ ਆਪਣੀ ਡਿਊਟੀ ਖਤਮ ਕਰਕੇ ਆਪਣੀ ਗੱਡੀ ਦਾ ਸ਼ੀਸ਼ਾ ਸਾਫ ਕਰ ਰਿਹਾ ਸੀ। ਇਸ ਮੁਲਾਜ਼ਮ ਨੇ ਦੱਸਿਆ ਕਿ ਉਸ ਦੇ ਨਾਲ ਤਿੰਨ ਹੋਰ ਮੁਲਾਜ਼ਮ ਡਿਊਟੀ ’ਤੇ ਹਾਜ਼ਰ ਹੋਣੇ ਸਨ, ਜਿਨ੍ਹਾਂ ’ਚੋਂ ਇਕ ਛੁੱਟੀ ’ਤੇ ਹੈ, ਦੂਜਾ ਸ਼ਹਾਦਤ ’ਤੇ ਗਿਆ ਹੈ ਅਤੇ ਤੀਜਾ ਪੁਲੀਸ ਲਾਈਨ ’ਚ ਡਿਊਟੀ ਕਰ ਰਿਹਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All