ਪੱਤਰ ਪ੍ਰੇਰਕ
ਹੁਸ਼ਿਆਰਪੁਰ, 27 ਜੁਲਾਈ
ਆਜ਼ਾਦ ਕਿਸਾਨ ਕਮੇਟੀ ਦੋਆਬਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 31 ਜੁਲਾਈ ਨੂੰ ਰੇਲਵੇ ਸਟੇਸ਼ਨ ਹੁਸ਼ਿਆਰਪੁਰ ’ਤੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰੇਲ ਰੋਕ ਕੇ ਮੁਜ਼ਾਹਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪ੍ਰਧਾਨ ਹਰਬੰਸ ਸਿੰਘ ਸੰਘਾ ਨੇ ਅੱਜ ਇੱਥੇ ਸ਼ਹੀਦ ਊਧਮ ਸਿੰਘ ਪਾਰਕ ਵਿੱਚ ਆਜ਼ਾਦ ਕਿਸਾਨ ਕਮੇਟੀ ਦੋਆਬਾ ਦੀ ਮੀਟਿੰਗ ’ਚ ਦਿੱਤੀ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤੇ ਜਾ ਰਹੇ ਐਕਸ਼ਨਾਂ ਨੂੰ ਕਾਮਯਾਬ ਬਣਾਉਣ ਬਾਰੇ ਚਰਚਾ ਕੀਤੀ ਗਈ। ਸੰਘਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਈ ਗਈ ਐੱਮਐੱਸਪੀ ਕਮੇਟੀ ਬੋਗਸ ਹੈ, ਜਿਸ ਵਿੱਚ ਪੰਜਾਬ ਦੇ ਕਿਸਾਨਾਂ ਦਾ ਕੋਈ ਨੁਮਾਇੰਦਾ ਨਹੀਂ ਲਿਆ ਗਿਆ। ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਮੋੜਾ ਦੇਣ ਲਈ 31 ਜੁਲਾਈ ਨੂੰ ਵਧ-ਚੜ੍ਹ ਕੇ ਰੋਲ ਰੋਕੋ ਅੰਦੋਲਨ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪੈਕਿੰਗ ਵਾਲੀਆਂ ਵਸਤਾਂ ’ਤੇ ਲਗਾਏ ਜੀਐੱਸਟੀ, ਗੈਸ ਸਿਲੰਡਰਾਂ ਦੀ ਕੀਮਤ ’ਚ ਵਾਧਾ ਅਤੇ ਆਪਣੇ ਚਹੇਤਿਆਂ ਅੰਬਾਨੀ, ਅਡਾਨੀ ਨੂੰ ਲਾਭ ਪਹੁੰਚਾਉਣ ਦੀ ਨਿੰਦਾ ਕੀਤੀ। ਮੀਟਿੰਗ ਵਿੱਚ ਜੋਗਿੰਦਰ ਸਿੰਘ, ਦਿਲਬਾਗ ਸਿੰਘ, ਬਲਜੀਤ ਸਿੰਘ, ਜੋਗਾ ਸਿੰਘ, ਮੰਗਤ ਸਿੰਘ, ਸ਼ਾਮ ਸਿੰਘ, ਸੁਖਪਾਲ ਸਿੰਘ, ਸੁਖਦੇਵ ਸਿੰਘ, ਰਘੁਵਿੰਦਰ ਸਿੰਘ, ਗਿਆਨ ਸਿੰਘ, ਰਾਜਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਜਥੇਬੰਦੀ ਵੱਲੋਂ ਇਲਾਕਾ ਕਮੇਟੀ ਦਾ ਗਠਨ
ਮੀਟਿੰਗ ਦੌਰਾਨ ਇਲਾਕਾ ਕਮੇਟੀ ਦਾ ਗਠਨ ਵੀ ਕੀਤਾ ਗਿਆ ਜਿਸ ਵਿੱਚ ਸੁਖਪਾਲ ਸਿੰਘ ਕਾਹਰੀ ਪ੍ਰਧਾਨ, ਸੁਖਦੇਵ ਸਿੰਘ ਕਾਹਰੀ ਜਨਰਲ ਸਕੱਤਰ, ਮੰਗਤ ਸਿੰਘ ਉਪ ਪ੍ਰਧਾਨ, ਕੁਲਭੂਸ਼ਣ, ਪ੍ਰਕਾਸ਼ ਸਿੰਘ ਸੈਣੀ ਸੀਨੀਅਰ ਮੀਤ ਪ੍ਰਧਾਨ, ਹਰਦਿਆਲ ਸਿੰਘ ਭਰਤ ਕੈਸ਼ੀਅਰ, ਗਿਆਨ ਸਿੰਘ ਭਲੇਠੂ ਪ੍ਰੈੱਸ ਸਕੱਤਰ ਜਦਕਿ ਸ਼ਾਮ ਸਿੰਘ ਮੋਨਾ ਕਲਾਂ, ਜੋਗਾ ਸਿੰਘ ਸਾਹਰੀ, ਮਨਜੀਤ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿਘ ਸੋਢੀ, ਅਸ਼ੋਕ ਕੁਮਾਰ ਸ਼ਰਮਾ, ਅਮਨਦੀਪ ਸਿੰਘ ਅਤੇ ਮਲਕੀਤ ਸਿੰਘ ਐਗਜ਼ੈਗਟਿਵ ਮੈਂਬਰ ਚੁਣੇ ਗਏ।