DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਲੀਸ ਵੱਲੋਂ ਹਥਿਆਰ ਤੇ ਹੈਰੋਇਨ ਸਣੇ 2 ਨਸ਼ਾ ਤਸਕਰ ਕਾਬੂ; ਡਰੱਗ ਮਨੀ ਵੀ ਕੀਤੀ ਬਰਾਮਦ

ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲੀਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ, ਨਸ਼ੀਲਾ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਮੌਕੇ ਡੀ ਐਸ ਪੀ ਪੰਕਜ ਸ਼ਰਮਾ ਨੇ ਦੱਸਿਆ ਕਿ ਥਾਣਾ ਸਿਟੀ ਨਵਾਂਸ਼ਹਿਰ ਦੇ ਮੁਖੀ ਅਵਤਾਰ...

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਪੰਕਜ ਸ਼ਰਮਾ ਅਤੇ ਹੋਰ ਅਧਿਕਾਰੀ। ਫੋਟੋ: ਨਰਿੰਦਰ ਭੂੰਬਲਾ
Advertisement

ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲੀਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ, ਨਸ਼ੀਲਾ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਮੌਕੇ ਡੀ ਐਸ ਪੀ ਪੰਕਜ ਸ਼ਰਮਾ ਨੇ ਦੱਸਿਆ ਕਿ ਥਾਣਾ ਸਿਟੀ ਨਵਾਂਸ਼ਹਿਰ ਦੇ ਮੁਖੀ ਅਵਤਾਰ ਸਿੰਘ ਤੇ ਪੁਲੀਸ ਪਾਰਟੀ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ 'ਤੇ ਤੈਨਾਤ ਸੀ। ਇਸ ਦੌਰਾਨ ਪੁਲੀਸ ਨੇ ਮੁਸਤੈਦੀ ਦਿਖਾਉਂਦੇ ਹੋਏ ਵਾਲਮੀਕਿ ਮੁਹੱਲਾ, ਨਵਾਂਸ਼ਹਿਰ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਫੜੇ ਗਏ ਮੁਲਜ਼ਮਾਂ ਦੀ ਪਛਾਣ ਲਵ ਉਰਫ਼ ਗੌਰਵ ਪੁੱਤਰ ਅਸ਼ੋਕ ਕੁਮਾਰ ਅਤੇ ਰੋਹਿਤ ਉਰਫ਼ ਕਾਲੂ ਪੁੱਤਰ ਪਿੰਕੂ ਦੋਵੇਂ ਵਾਸੀ ਵਾਲਮੀਕ ਮੁਹੱਲਾ, ਨਵਾਂਸ਼ਹਿਰ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਪੁਲੀਸ ਵੱਲੋਂ ਜਦੋਂ ਉਕਤ ਮੁਲਜ਼ਮਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਟਲ 32 ਬੋਰ ਸਮੇਤ ਇੱਕ ਮੈਗਜ਼ੀਨ ਅਤੇ 03 ਜ਼ਿੰਦਾ ਰੌਂਦ 32 ਬੋਰ, 50 ਗ੍ਰਾਮ ਹੈਰੋਇਨ ਅਤੇ 21 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 142 ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21, 29, 61, 1985 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisement

ਪੁਲੀਸ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਮੁਲਜ਼ਮ ਪੁਰਾਣੇ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਸੰਗੀਨ ਮਾਮਲੇ ਦਰਜ ਹਨ।

Advertisement

Advertisement
×